ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੈਟਰੋਲ ਦੀਆਂ ਬੋਤਲਾਂ ਲੈ ਕੇ ਛੱਤ ’ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ

06:43 AM Aug 29, 2024 IST
ਸਿੱਖਿਆ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਈਟੀਟੀ ਬੇਰੁਜ਼ਗਾਰ ਅਧਿਆਪਕ।

ਦਰਸ਼ਨ ਸਿੰਘ ਸੋਢੀ
ਐੱਸਏਐਸ ਨਗਰ (ਮੁਹਾਲੀ), 28 ਅਗਸਤ
ਇੱਥੇ ਅੱਜ ਦੋ ਈਟੀਟੀ ਅਧਿਆਪਕ ਗੁਰਸੇਵਕ ਸਿੰਘ ਅਤੇ ਰਾਜਵਿੰਦਰ ਸਿੰਘ ਪੁਲੀਸ ਨੂੰ ਝਕਾਨੀ ਦੇ ਕੇ ਅਤੇ ਆਪਣੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਬੋਰਡ ਦੀ ਛੱਤ ’ਤੇ ਚੜ੍ਹ ਗਏ। ਅੱਜ ਮੁਹਾਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਫੇਰੀ ਕਾਰਨ ਅਧਿਕਾਰੀਆਂ ਨੂੰ ਭਾਜੜਾਂ ਪੈ ਗਈਆਂ। ਬੇਰੁਜ਼ਗਾਰ ਨੌਜਵਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਵਾਅਦਾਖ਼ਿਲਾਫ਼ੀ ਦੇ ਨਾਅਰੇ ਲਗਾਉਂਦੇ ਹੋਏ ਆਤਮਦਾਹ ਕਰਨ ਦੀ ਚੇਤਾਵਨੀ ਦਿੱਤੀ। ਜ਼ਿਕਰਯੋੋਗ ਹੈ ਕਿ ਈਟੀਟੀ 2364 ਬੇਰੁਜ਼ਗਾਰ ਅਧਿਆਪਕਾਂ ਦਾ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਮੁਹਾਲੀ ਸਥਿਤ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨਾ ਜਾਰੀ ਹੈ।
ਹਾਲਾਂਕਿ ਮੁਹਾਲੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਈਟੀਟੀ ਅਧਿਆਪਕਾਂ ਨੂੰ ਹੇਠਾਂ ਆਉਣ ਲਈ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਪਰ ਉਹ ਆਪਣੀ ਜ਼ਿੱਦ ’ਤੇ ਅੜੇ ਰਹੇ। ਉਨਾਂ ਨੂੰ ਹੇਠਾਂ ਉਤਾਰਨ ਲਈ ਪ੍ਰਸ਼ਾਸਨ ਵੱਲੋਂ ਫਾਇਰ ਬ੍ਰਿਗੇਡ ਦੀ ਹਾਈਡਰੌਲਿਕ ਮਸ਼ੀਨ ਵੀ ਮੌਕੇ ’ਤੇ ਮੰਗਵਾਈ ਗਈ। ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਧਰਨਾ ਪ੍ਰਦਰਸ਼ਨ ਜਾਰੀ ਸੀ ਅਤੇ ਦੋਵੇਂ ਨੌਜਵਾਨ ਛੱਤ ’ਤੇ ਚੜ੍ਹੇ ਹੋਏ ਸਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਨਹੀਂ ਕਰਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ ਅਤੇ ਉਹ ਆਤਮਦਾਹ ਤੋਂ ਗੁਰੇਜ਼ ਨਹੀਂ ਕਰਨਗੇ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਮਾਰਚ 2020 ਵਿੱਚ 2364 ਈਟੀਟੀ ਅਧਿਆਪਕਾਂ ਦੀ ਭਰਤੀ ਆਈ ਸੀ ਪ੍ਰੰਤੂ ਮਾਮਲਾ ਅਦਾਲਤ ਵਿੱਚ ਜਾਣ ਕਾਰਨ ਭਰਤੀ ਪ੍ਰਕਿਰਿਆ ਕਾਫ਼ੀ ਸਮੇਂ ਤੋਂ ਅੱਧ ਵਿਚਾਲੇ ਲਮਕ ਰਹੀ ਸੀ ਪਰ ਹੁਣ ਪਿਛਲੇ ਦੋ ਮਹੀਨਿਆਂ ਤੋਂ ਇਸ ’ਤੇ ਕੋਈ ਸਟੇਅ ਨਹੀਂ ਹੈ।

Advertisement

Advertisement