ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਨੂੰ ਸੰਘਰਸ਼ ਦੀ ਚਿਤਾਵਨੀ

07:17 AM Jul 17, 2024 IST

ਨਿੱਜੀ ਪੱਤਰ ਪ੍ਰੇਰਕ
ਧੂਰੀ, 16 ਜੁਲਾਈ
2364 ਈਟੀਟੀ ਅਧਿਆਪਕ ਭਰਤੀ ਨੂੰ ਪੂਰਾ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰਦੀ ਆ ਰਹੀ ਕਮੇਟੀ ਦੇ ਆਗੂਆਂ ਦੀ ਮੀਟਿੰਗ ਸਰਗਰਮ ਆਗੂ ਅੰਮ੍ਰਿਤਪਾਲ ਸਿੰਘ ਮੀਮਸਾ ਅਤੇ ਗੁਰਸੇਵ ਸਿੰਘ ਸਲੇਮਗੜ੍ਹ ਦੀ ਅਗਵਾਈ ਹੇਠ ਰਾਮ ਬਾਗ ਧੂਰੀ ਵਿੱਚ ਹੋਈ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਮੌਜੂਦਾ ਸਰਕਾਰ ਰੁਜ਼ਗਾਰ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਪਰ ਸੂਬੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਝੂਠੇ ਦਾਅਵਿਆਂ ਦੀਆਂ ਪੋਲ ਖੋਲ੍ਹ ਰਹੀਆਂ ਹਨ। ਈਟੀਟੀ ਅਧਿਆਪਕਾਂ ਦੀ ਭਰਤੀ ਦਾ ਨੋਟੀਫਿਕੇਸ਼ਨ 6 ਮਾਰਚ 2020 ਨੂੰ ਆਉਣ ਦੇ ਬਾਵਜੂਦ ਭਰਤੀ ਪ੍ਰਕਿਰਿਆ ਸਿਰੇ ਨਹੀਂ ਚੜ੍ਹ ਸਕੀ। ਮੀਟਿੰਗ ਵਿੱਚ ਹਾਜ਼ਰ ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਪੂਰਾ ਨਹੀਂ ਕਰਦੀ ਤਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਮਜਬੂਰਨ ਸੜਕਾਂ ’ਤੇ ਉਤਰਨਾ ਪਵੇਗਾ ਅਤੇ ਗੁਪਤ ਐਕਸ਼ਨ ਉਲੀਕੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਹਾਜ਼ਰ ਅੰਮ੍ਰਿਤਪਾਲ ਮੀਮਸਾ, ਗੁਰਸੇਵ ਸਲੇਮਗੜ੍ਹ, ਰਾਜਿੰਦਰ ਈਸੜਾ, ਰਮਨ ਮਾਨਾ ਤੇ ਰਵਨੀਤ ਆਦਿ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ।

Advertisement

Advertisement
Advertisement