For the best experience, open
https://m.punjabitribuneonline.com
on your mobile browser.
Advertisement

ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਨੂੰ ਖੂਨ ਨਾਲ ਲਿਖਿਆ ਪੱਤਰ

08:56 AM Oct 18, 2024 IST
ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਨੂੰ ਖੂਨ ਨਾਲ ਲਿਖਿਆ ਪੱਤਰ
ਖੂਨ ਨਾਲ ਲਿਖਿਆ ਪੱਤਰ ਦਿਖਾਉਂਦੇ ਹੋਏ ਬੇਰੁਜ਼ਗਾਰ ਅਧਿਆਪਕ।
Advertisement

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 17 ਅਕਤੂਬਰ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਨੇੜੇ ਪਿੰਡ ਢੇਰ ਵਿੱਚ ਪਿਛਲੇ 14 ਦਿਨਾਂ ਤੋਂ ਪਾਣੀ ਵਾਲੀ ਟੈਂਕੀ ’ਤੇ ਬੈਠੇ ਈਟੀਟੀ 5994 ਭਰਤੀ ਦੇ ਦੋ ਉਮੀਦਵਾਰਾਂ ਨੇ ਆਪਣੇ ਖੂਨ ਨਾਲ ਪੱਤਰ ਲਿਖ ਕੇ ਸਿੱਖਿਆ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਜਲਦੀ ਉਨ੍ਹਾਂ ਦੇ ਨਿਯੁਕਤੀ ਪੱਤਰ ਜਾਰੀ ਕਰਨ।
ਜ਼ਿਕਰਯੋਗ ਹੈ ਕਿ ਈਟੀਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਦੇ ਦੋ ਉਮੀਦਵਾਰ ਆਦਰਸ਼ ਅਬੋਹਰ ਅਤੇ ਅਨਮੋਲ ਬੱਲੂਆਣਾ ਜੁਆਇਨਿੰਗ ਦੀ ਮੰਗ ਨੂੰ ਲੈ ਕੇ ਟੈਂਕੀ ’ਤੇ ਬੈਠੇ ਹਨ। ਇਸ ਦੇ ਨਾਲ ਹੀ ਯੂਨੀਅਨ ਵੱਲੋਂ ਪਿਛਲੇ 19 ਦਿਨਾਂ ਤੋਂ ਰੋਸ ਧਰਨਾ ਵੀ ਜਾਰੀ ਹੈ। ਅੱਜ ਆਗੂਆਂ ਨੇ ਕਿਹਾ ਕਿ ਖੂਨ ਨਾਲ ਲਿਖਿਆ ਪੱਤਰ ਸਿੱਖਿਆ ਮੰਤਰੀ ਹਰਜੋਤ ਬੈਂਸ, ਐੱਸਡੀਐੱਮ ਸ੍ਰੀ ਆਨੰਦਪੁਰ ਸਾਹਿਬ ਸਣੇ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਸੌਂਪਿਆ ਜਾਵੇਗਾ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਸਰਕਾਰ ਦੀਵਾਲੀ ਤੋਂ ਪਹਿਲਾਂ ਉਮੀਦਵਾਰਾਂ ਨੂੰ ਸਕੂਲਾਂ ਵਿੱਚ ਜੁਆਇਨ ਕਰਵਾਏ। ਨੌਜਵਾਨਾਂ ਨੇ ਕਿਹਾ ਕਿ ਉਹ ਪਿਛਲੇ ਡੇਢ ਸਾਲ ਤੋਂ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਹਨ ਪਰ ਸਰਕਾਰ ਜਾਣ-ਬੁੱਝ ਕੇ ਡੰਗ ਟਪਾਊ ਨੀਤੀ ਤਹਿਤ ਕੰਮ ਕਰਦੀ ਹੋਈ ਆਏ ਦਿਨ ਲਾਰੇ ਲਗਾ ਰਹੀ ਹੈ।
ਇਸੇ ਦੌਰਾਨ ਡੀਟੀਐੱਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਅਗਵਾਈ ਹੇਠ ਆਗੂਆਂ ਨੇ ਮੋਰਚੇ ਦੀ ਡੱਟਵੀਂ ਹਮਾਇਤ ਕੀਤੀ। ਮੋਰਚੇ ਵਿੱਚ ਸ਼ਮੂਲੀਅਤ ਤੋਂ ਪਹਿਲਾਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਨੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਸਿੱਖਿਆ ਮੰਤਰੀ ਨੂੰ ਮੰਗ ਪੱਤਰ ਭੇਜ ਕੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਕੀਤੀ।

Advertisement

Advertisement
Advertisement
Author Image

sukhwinder singh

View all posts

Advertisement