ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਦੀ ਸਰਕਾਰ ’ਚ ਬੇਰੁਜ਼ਗਾਰੀ ਵਧੀ: ਹੁੱਡਾ

08:20 AM Jul 06, 2024 IST
ਸ਼ਹਿਜ਼ਾਦਪੁਰ ਵਿੱਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਦਾ ਸਵਾਗਤ ਕਰਦੇ ਹੋਏ ਅਸ਼ੋਕ ਮਹਿਤਾ।

ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 5 ਜੁਲਾਈ
ਸ਼ਹਿਜ਼ਾਦਪੁਰ ਵਿੱਚ ਸਾਬਕਾ ਸੂਚਨਾ ਕਮਿਸ਼ਨਰ ਅਸ਼ੋਕ ਮਹਿਤਾ ਦੇ ਦਫ਼ਤਰ ਵਿੱਚ ਇੱਕ ਵਰਕਰ ਮਿਲਣੀ ਕਰਵਾਈ ਗਈ, ਜਿਸ ਵਿੱਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਵਿੱਚ ਸੰਸਦ ਮੈਂਬਰ ਵਰੁਣ ਮੁਲਾਣਾ ਅਤੇ ਹੋਰ ਆਗੂ ਮੌਜੂਦ ਸਨ। ਪ੍ਰੋਗਰਾਮ ਵਿੱਚ ਪਹੁੰਚਣ ’ਤੇ ਅਸ਼ੋਕ ਮਹਿਤਾ ਨੇ ਭੁਪਿੰਦਰ ਹੁੱਡਾ ਦਾ ਬੁੱਕੇ ਦੇ ਕੇ ਸਵਾਗਤ ਕੀਤਾ।
ਵਰਕਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਭੁਪਿੰਦਰ ਸਿੰਘ ਨੇ ਹੁੱਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰਿਆਣਾ ਵਿੱਚ ਸਰਕਾਰੀ ਨੌਕਰੀਆਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਤੇ ਸੂਬੇ ਵਿੱਚ ਬੇਰੁਜ਼ਗਾਰੀ ਸਿਖਰ ’ਤੇ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਵਿੱਚ ਕਾਂਗਰਸ ਦੀ ਸਰਕਾਰ ਆਉਣ ’ਤੇ ਪੱਕੀ ਭਰਤੀ ਕਰ ਕੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਕੰਮ ਕੀਤਾ ਜਾਵੇਗਾ। ਹਰਿਆਣਾ ਵਿੱਚ ਅਪਰਾਧ ਵਧਣ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ 2005 ਤੋਂ ਪਹਿਲਾਂ ਵੀ ਅਪਰਾਧ ਵਧੇ ਸਨ ਪਰ ਜਦੋਂ ਕਾਂਗਰਸ ਸਰਕਾਰ ਸੱਤਾ ’ਚ ਆਈ ਤਾਂ ਅਪਰਾਧੀਆਂ ਨੂੰ ਸੰਦੇਸ਼ ਦਿੱਤਾ ਗਿਆ ਕਿ ਜਾਂ ਤਾਂ ਅਪਰਾਧ ਛੱਡ ਦਿਓ ਜਾਂ ਹਰਿਆਣਾ ਛੱਡ ਦਿਓ। ਉਸ ਤੋਂ ਬਾਅਦ ਹਰਿਆਣਾ ਵਿੱਚ ਅਪਰਾਧ ਘਟੇ ਸਨ। ਨਰਾਇਣਗੜ੍ਹ ਨੂੰ ਜ਼ਿਲ੍ਹਾ ਬਣਾਉਣ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਲੋੜ ਅਨੁਸਾਰ ਜ਼ਿਲ੍ਹੇ ਬਣਾਏ ਗਏ ਹਨ ਅਤੇ ਭਵਿੱਖ ਵਿੱਚ ਵੀ ਬਣਾਏ ਜਾਣਗੇ। ਸ੍ਰੀ ਹੁੱਡਾ ਨੇ ਕਿਹਾ ਕਿ ਹਰਿਆਣਾ ਵਿੱਚ ਆਉਣ ਵਾਲਾ ਸਮਾਂ ਕਾਂਗਰਸ ਦਾ ਹੋਵੇਗਾ ਅਤੇ ਹਰਿਆਣਾ ਵਿੱਚ ਆਉਣ ਵਾਲੀ ਸਰਕਾਰ ਕਾਂਗਰਸ ਦੀ ਹੀ ਹੋਵੇਗੀ। ਹੁੱਡਾ ਨੇ ਵਰੁਣ ਮੁਲਾਣਾ ਨੂੰ ਜਿਤਾਉਣ ਲਈ ਲੋਕਾਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਹੱਕ ਵਿੱਚ ਨਿਤਰਨ ਦੀ ਅਪੀਲ ਵੀ ਕੀਤੀ। ਵਰੁਣ ਮੁਲਾਣਾ ਨੇ ਵੀ ਉਨ੍ਹਾਂ ਨੂੰ ਜਿਤਾਉਣ ਲਈ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅੰਕੁਰ ਮਹਿਤਾ, ਗੌਰਵ ਢੀਂਗਰਾ, ਓਮ ਪ੍ਰਕਾਸ਼, ਬਰਖਾ ਰਾਮ, ਬਿੱਲੂ ਗਰੇਵਾਲ, ਦਵਿੰਦਰ ਮਹਿਤਾ, ਟੋਨੀ ਮਹਿਤਾ, ਅਮਨਪ੍ਰੀਤ ਤਲਵਾੜ, ਸਾਬਕਾ ਵਿਧਾਇਕ ਜਸਬੀਰ ਮਲੌਰ, ਸਾਬਕਾ ਵਿਧਾਇਕ ਅਰਜੁਨ ਸਿੰਘ ਤੇ ਹਿੰਮਤ ਸਿੰਘ ਸਣੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

Advertisement

Advertisement