ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਸਭਾ ਚੋਣਾਂ ’ਚ ਬੇਰੁਜ਼ਗਾਰੀ ਅਹਿਮ ਮੁੱਦਾ: ਕਾਂਗਰਸ

06:55 AM Mar 28, 2024 IST
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਤੇ ਕੇਸੀ ਵੇਣੂਗੋਪਾਲ ਨਵੀਂ ਦਿੱਲੀ ਵਿੱਚ ਪਾਰਟੀ ਆਗੂਆਂ ਨਾਲ ਮੀਟਿੰਗ ਕਰਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ, 27 ਮਾਰਚ
ਕਾਂਗਰਸ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਖ ਵੱਖ ਮੁੱਦਿਆਂ ’ਤੇ ‘ਧਿਆਨ ਭਟਕਾਉਣ’ ਦੀਆਂ ਕੋਸ਼ਿਸ਼ਾਂ ਕਰ ਸਕਦੇ ਹਨ, ਪਰ 2024 ਦੀਆਂ ਲੋਕ ਸਭਾ ਚੋਣਾਂ ਵਿਚ ਬੇਰੁਜ਼ਗਾਰੀ ਦੇਸ਼ ਦੇ ਮੌਜੂਦਾ ਹਾਲਾਤ ਨੂੰ ਪਰਿਭਾਸ਼ਤ ਕਰਦਾ ਮੁੱਦਾ ਹੈ ਤੇ ਇਸ ਨਾਲ ਸਿੱਝਣ ਲਈ ਉਸ ਕੋਈ ਠੋਸ ਯੋਜਨਾ ਹੈ। ਵਿਰੋਧੀ ਧਿਰ ਨੇ ਦਾਅਵਾ ਕੀਤਾ ਕਿ ਦੇਸ਼ ਇਸ ਵੇਲੇ ਬੇਰੁਜ਼ਗਾਰੀ ਦੇ ‘ਬੰਬ’ ’ਤੇ ਬੈਠਾ ਹੈ, ਜੋ ਕਿਸੇ ਵੇਲੇ ਵੀ ਫਟ ਸਕਦਾ ਹੈ। ਕਾਂਗਰਸ ਨੇ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਮੋਦੀ ਸਰਕਾਰ ਦੀ ‘ਉਦਾਸੀਨਤਾ’ ਝੱਲਣੀ ਪੈ ਰਹੀ ਹੈ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇੰਟਰਨੈਸ਼ਨਲ ਲੇਬਰ ਆਰਗੇਨਾਈਜ਼ੇਸ਼ਨ (ਆਈਐੱਲਓ) ਤੇ ਇੰਸਟੀਚਿਊਟ ਆਫ਼ ਹਿਊਮਨ ਡਿਵੈਲਪਮੈਂਟ (ਆਈਐੱਚਡੀ) ਵੱਲੋਂ ਜਾਰੀ ਇੰਡੀਆ ਐਂਪਲਾਇਮੈਂਟ ਰਿਪੋਰਟ 2024 ਦੇ ਹਵਾਲੇ ਨਾਲ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੋਟ ਪਾਉਣ ਤੋਂ ਪਹਿਲਾਂ ਯਾਦ ਰੱਖਣ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਸ ਸਾਲਾਂ ਵਿਚ 20 ਕਰੋੜ ਨੌਕਰੀਆਂ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਸੀ, ਪਰ ‘ਨੌਜਵਾਨਾਂ ਤੋਂ 12 ਕਰੋੜ ਤੋਂ ਵੱਧ ਨੌਕਰੀਆਂ ਖੋਹ ਲਈਆਂ।’’ ਆਈਐੱਲਓ ਤੇ ਆਈਐੱਚਡੀ ਦੀ ਰਿਪੋਰਟ ਵਿਚ ਸਿੱਟਾ ਕੱਢਿਆ ਗਿਆ ਹੈ ਕਿ ਭਾਰਤ ਵਿਚ ਬੇਰੁਜ਼ਗਾਰੀ ਦੀ ਸਮੱਸਿਆ ਬਹੁਤ ਭਿਆਨਕ ਹੈ।’’ ਖੜਗੇ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਉਹ ਰੂੜ੍ਹੀਵਾਦੀ ਹਨ ਤੇ ਅਸੀਂ ਬੇਰੁਜ਼ਗਾਰੀ ਦੇ ‘ਬੰਬ’ ’ਤੇ ਬੈਠੇ ਹਾਂ, ਜੋ ਕਿਸੇ ਵੇਲੇ ਵੀ ਫਟ ਸਕਦਾ ਹੈ।’’ ਉਨ੍ਹਾਂ ਕਿਹਾ, ‘‘ਪਰ ਮੋਦੀ ਸਰਕਾਰ ਦਾ ਮੁੱਖ ਆਰਥਿਕ ਸਲਾਹਕਾਰ ਆਪਣੇ ਪਿਆਰੇ ਆਗੂ ਨੂੰ ਇਹ ਕਹਿ ਕੇ ਬਚਾਅ ਰਿਹਾ ਹੈ ਕਿ ‘ਸਰਕਾਰ ਬੇਰੁਜ਼ਗਾਰੀ ਜਿਹੀਆਂ ਸਾਰੀਆਂ ਸਮਾਜਿਕ ਤੇ ਆਰਥਿਕ ਮੁਸ਼ਕਲਾਂ ਦਾ ਹੱਲ ਨਹੀਂ ਕੱਢ ਸਕਦੀ।’’ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਆਈਐੱਲਓ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਬੇਰੁਜ਼ਗਾਰੀ ਭਾਰਤੀਆਂ ਵਿਚੋਂ 83 ਫੀਸਦ ਨੌਜਵਾਨ ਹਨ ਤੇ ਪੇਂਡੂ ਇਲਾਕਿਆਂ ਵਿਚ ਸਿਰਫ਼ 17.5 ਫੀਸਦ ਨੌਜਵਾਨ ਹੀ ਨਿਯਕਤ ਕੰਮ ਵਿਚ ਲੱਗੇ ਹਨ। ਉਨ੍ਹਾਂ ਕਿਹਾ ਕਿ 2012 ਦੇ ਮੁਕਾਬਲੇ ਮੋਦੀ ਸਰਕਾਰ ਦੇ ਕਾਰਜਕਾਲ ਵਿਚ ਨੌਜਵਾਨਾਂ ਵਿਚ ਬੇਰੁਜ਼ਗਾਰੀ ਤਿੰਨ ਗੁਣਾ ਵਧੀ ਹੈ ਤੇ ਇਹੀ ਵਜ੍ਹਾ ਹੈ ਕਿ ਕਾਂਗਰਸ ‘ਯੁਵਾ ਨਿਆਏ’ ਲੈ ਕੇ ਆਈ ਹੈ। -ਪੀਟੀਆਈ

Advertisement

Advertisement