ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਕਤਸਰ ਦੇ ਬਾਜ਼ਾਰਾਂ ਵਿੱਚ ਜੀਐੱਸਟੀ ਵਿਭਾਗ ਵੱਲੋਂ ਅਚਨਚੇਤ ਚੈਕਿੰਗ

07:42 AM Oct 04, 2024 IST
ਮੁਕਤਸਰ ਦੇ ਬਾਜ਼ਾਰ ’ਚ ਜੀਐੱਸਟੀ ਵਿਭਾਗ ਦੇ ਕਰਮਚਾਰੀ ਪੜਤਾਲ ਕਰਦੇ ਹੋਏ।

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ
ਟੈਕਸ ਚੋਰੀ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਜੀਐੱਸਟੀ ਵਿਭਾਗ ਵੱਲੋਂ ਕਰ ਅਫ਼ਸਰ ਮਨਜਿੰਦਰ ਸਿੰਘ, ਗੁਰਿੰਦਰਜੀਤ ਸਿੰਘ, ਇੰਸਪੈਕਟਰ ਰਵਿੰਦਰ ਕੁਮਾਰ, ਤਰਸੇਮ ਸਿੰਘ ਅਤੇ ਮੁਨੀਸ਼ ਕੁਮਾਰ ਦੀ ਅਗਵਾਈ ਹੇਠ ਬਾਜ਼ਾਰਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਸ਼ਹਿਰ ਦੇ ਮੁੱਖ ਬਾਜ਼ਾਰ, ਗਾਂਧੀ ਚੌਕ, ਘਾਹ ਮੰਡੀ ਚੌਕ, ਰੇਲਵੇ ਰੋਡ ਅਤੇ ਬੈਂਕ ਰੋਡ ’ਤੇ ਪੁਲੀਸ ਦੇ ਸਹਿਯੋਗ ਨਾਲ ਦੁਕਾਨਾਦਾਰਾਂ ਵੱਲੋਂ ਸੇਲ ਲਈ ਜਾਰੀ ਕੀਤੇ ਜਾਂਦੇ ਰਿਟੇਲ ਬਿੱਲਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਗਾਹਕਾਂ ਨੂੰ ਦੁਕਾਨਦਾਰਾਂ ਕੋਲੋਂ ਬਿੱਲ ਮੰਗਣ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਦੁਕਾਨਦਾਰਾਂ ਨੂੰ ਹਰ ਸੇਲ ਲਈ ਗਾਹਕ ਨੂੰ ਬਣਦਾ ਸੇਲ ਬਿੱਲ ਜਾਰੀ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਇਹ ਮੁਹਿੰਮ ਗ੍ਰਾਹਕਾਂ ਨੂੰ ਬਿੱਲ ਲੈਣ ਲਈ ਜਾਗਰੂਕ ਕਰਨ ਤੇ ਦੁਕਾਨਦਾਰਾਂ ਨੂੰ ਬਣਦਾ ਸੇਲ ਬਿੱਲ ਜਾਰੀ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਹੈ ਅਤੇ ਗਾਹਕ ਦੁਕਾਨਦਾਰ ਵੱਲੋਂ ਜਾਰੀ ਕੀਤੇ ਰਿਟੇਲ ਬਿੱਲ ਨੂੰ ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ ਗਈ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਅਧੀਨ ਮੇਰਾ ਬਿੱਲ (ਮੋਬਾਇਲ ਐਪ) ਤੇ ਅਪਲੋਡ ਕਰਕੇ ਇਨਾਮ ਵੀ ਪ੍ਰਾਪਤ ਕਰ ਸਕਦੇ ਹਨ।

Advertisement

Advertisement