For the best experience, open
https://m.punjabitribuneonline.com
on your mobile browser.
Advertisement

ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਚੈਕਿੰਗ

10:21 AM Apr 08, 2024 IST
ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਚੈਕਿੰਗ
ਸਿਵਲ ਸਰਜਨ ਡਾ. ਕਿਰਪਾਲ ਸਿੰਘ ਆਮ ਆਦਮੀ ਕਲੀਨਿਕ ਦਾ ਦੌਰਾ ਕਰਦੇ ਹੋਏ।
Advertisement

ਨਿੱਜੀ ਪੱਤਰ ਪ੍ਰੇਰਕ
ਧੂਰੀ, 7 ਅਪਰੈਲ
ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ ਵੱਲੋਂ ਆਮ ਆਦਮੀ ਕਲੀਨਿਕ ਬਾਜ਼ੀਗਰ ਬਸਤੀ ਧੂਰੀ ਅਤੇ ਆਮ ਆਦਮੀ ਕਲੀਨਿਕ ਬਾਗੜੀਆ ਰੋਡ ਧੂਰੀ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ ਨੇ ਚੈਕਿੰਗ ਦੌਰਾਨ ਮਰੀਜ਼ਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਆਮ ਆਦਮੀ ਕਲੀਨਿਕ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਸਟਾਫ਼ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਇਸ ਮੌਕੇ ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ ਨੇ ਸਿਵਲ ਹਸਪਤਾਲ ਧੂਰੀ ਲਈ ਨਵੀਂ ਆਈ ਅਲਟਰਾਸਾਊਂਡ ਮਸ਼ੀਨ ਦੀ ਇੰਸਟਾਲੇਸ਼ਨ ਸਬੰਧੀ ਸੀਨੀਅਰ ਮੈਡੀਕਲ ਅਫਸਰ ਅਤੇ ਸਟਾਫ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਜਲਦੀ ਹੀ ਅਲਟਰਾਸਾਊਂਡ ਮਸ਼ੀਨ ਨੂੰ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਡਾ. ਅਖ਼ਤਰ ਮੁਹੰਮਦ ਐੱਸਐੱਮਓ ਸਿਵਲ ਹਸਪਤਾਲ ਧੂਰੀ ਅਤੇ ਹੋਰ ਡਾਕਟਰ ਵੀ ਹਾਜ਼ਰ ਸਨ।

Advertisement

Advertisement
Author Image

Advertisement
Advertisement
×