ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਕਾਕਾ ਬਰਾੜ ਵੱਲੋਂ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ

07:48 AM Apr 16, 2024 IST
ਮਰੀਜ਼ਾਂ ਦਾ ਹਾਲ ਪੁੱਛਦੇ ਹੋਏ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 15 ਅਪਰੈਲ
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਦੀਆਂ ਕਮੀਆਂ ਸਬੰਧੀ ਬੀਤੇ ਕੁਝ ਦਿਨਾਂ ਤੋਂ ਆ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਤੁਰੰਤ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਸਪਤਾਲ ਦਾ ਦੌਰਾ ਕੀਤਾ। ਇਸ ਦੌਰਾਨ ਸਿੱਧਾ ਮਰੀਜ਼ਾਂ ਕੋਲ ਜਾ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਸ਼ਿਕਾਇਤਾਂ ਵੀ ਸੁਣੀਆਂ। ਦੌਰੇ ਉਪਰੰਤ ਉਨ੍ਹਾਂ ਦੱਸਿਆ ਕਿ ਬੀਤੇ ਕੁਝ ਦਿਨਾਂ ਤੋਂ ਹਸਪਤਾਲ ਦੀਆਂ ਸ਼ਿਕਾਇਤਾਂ ਆ ਰਹੀਆਂ ਸਨ ਕਿ ਹਸਪਤਾਲ ਵਿੱਚ ਮ੍ਰਿਤਕ ਸਰੀਰ ਰੱਖਣ ਵਾਲੇ ਫਰਿੱਜ ਦਾ ਕੋਈ ਪ੍ਰਬੰਧ ਨਹੀਂ ਹੈ ਅਤੇ ਨਾ ਹੀ ਸਫ਼ਾਈ ਦਾ ਪ੍ਰਬੰਧ ਹੈ। ਇਸ ਦੌਰਾਨ ਉਨ੍ਹਾਂ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਲਈ| ਉਨ੍ਹਾਂ ਦੱਸਿਆ ਕਿ ਬਹੁਤੇ ਮਰੀਜ਼ਾਂ ਨੇ ਗੋਢਿਆਂ ਦੇ ਅਪਰੇਸ਼ਨ ਕਰਵਾਏ ਹੋਏ ਸਨ। ਇਸ ਤੋਂ ਇਲਾਵਾ ਹਸਪਤਾਲ ਵਿੱਚ ਸਭ ਤੋਂ ਵੱਡੀ ਸਮੱਸਿਆ ਮ੍ਰਿਤਕ ਸਰੀਰ ਰੱਖਣ ਵਾਲੇ ਫਰਿੱਜ਼ ਦੀ ਹੈ ਜਿਸ ਦਾ ਪ੍ਰਬੰਧ ਆਉਣ ਵਾਲੇ ਦਿਨਾਂ ਵਿੱਚ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਕੀ ਸਫ਼ਾਈ ਵਿੱਚ ਜੋ ਕਮੀਆਂ ਦਿਖਾਈ ਦਿੱਤੀਆਂ, ਉਨ੍ਹਾਂ ਬਾਰੇ ਵਿਭਾਗ ਦੇ ਅਫ਼ਸਰਾਂ ਨੂੰ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਦੱਸਿਆ ਕਿ ਉਹ ਦੁਬਾਰਾ ਫਿਰ ਕਿਸੇ ਸਮੇਂ ਵੀ ਆ ਸਕਦੇ ਹਨ। ਇਸ ਮੌਕੇ ਬਲਾਕ ਪ੍ਰਧਾਨ ਰਾਜਿੰਦਰ ਬਰਾੜ, ਜਗਦੀਸ਼ ਦੀਸ਼ਾ ਪ੍ਰਧਾਨ, ਧਰਮ ਸਿੰਘ, ਹੀਰਾ ਸਿੰਘ ਧਾਲੀਵਾਲ ਤੇ ਸਲਵਿੰਦਰ ਸ਼ਰਮਾ ਆਦਿ ਹਾਜ਼ਰ ਸਨ।

Advertisement

Advertisement
Advertisement