ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਈਓ ਵੱਲੋਂ ਸੀਕਰੀ ਤੇ ਆਲੋਵਾਲ ਸਕੂਲਾਂ ਦਾ ਅਚਨਚੇਤ ਦੌਰਾ

11:26 AM Oct 20, 2024 IST

ਪੱਤਰ ਪ੍ਰੇਰਕ
ਹੁਸ਼ਿਆਰਪੁਰ, 19 ਅਕਤੂਬਰ
ਜ਼ਿਲ੍ਹਾ ਸਿੱਖਿਆ ਅਫ਼ਸਰ (ਡੀਈਓ) (ਸ) ਲਲਿਤਾ ਅਰੋੜਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੀਕਰੀ ਅਤੇ ਮਿਡਲ ਸਕੂਲ ਆਲੋਵਾਲ ਦਾ ਅਚਨਚੇਤ ਦੌਰਾ ਕੀਤਾ। ਅਧਿਕਾਰੀ ਨੇ ਸਿੱਖਿਆ ਵਿਭਾਗ ਦੇ ਪ੍ਰੋਗਰਾਮ ‘ਯੋਗਤਾ ਵਧਾਉਣ ਦੇ ਪ੍ਰੋਗਰਾਮ ਨੂੰ ਲਾਗੂ ਕਰਨ ਅਤੇ ਪ੍ਰਭਾਵ’ ਸਬੰਧੀ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਤੋਂ ਚੱਲ ਰਹੀਆਂ ਗਤੀਵਿਧੀਆਂ ਅਤੇ ਉਨ੍ਹਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ। ਸਿੱਖਿਆ ਅਧਿਕਾਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਦੀ ਪ੍ਰਤੀਯੋਗਤਾ ਨੂੰ ਵਧਾਉਣ ਲਈ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਗੰਭੀਰਤਾ ਨਾਲ ਲਾਗੂ ਕਰਨ ਦੀ ਲੋੜ ਹੈ। ਉਨ੍ਹਾਂ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਉਹ ਵਰਕਸ਼ੀਟਾਂ ਅਤੇ ਟੈਸਟਾਂ ਰਾਹੀਂ ਤਿਆਰੀ ਦਾ ਨਿਰੰਤਰ ਮੁਲਾਂਕਣ ਕਰਨ ਅਤੇ ਬੱਚਿਆਂ ਦੀ ਕਮੀ ਨੂੰ ਸੁਧਾਰਨ ਦੀ ਕੋਸ਼ਿਸ਼ ਕਰਨ।

Advertisement

Advertisement