ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਐੱਨਜੀਏ ਪ੍ਰਧਾਨ ਵੱਲੋਂ ਭਾਰਤ ’ਚ ਡਿਜੀਟਲਾਈਜ਼ੇਸ਼ਨ ਤੇ ਬੁਨਿਆਦੀ ਢਾਂਚੇ ’ਚ ਨਿਵੇਸ਼ ਦੀ ਸ਼ਲਾਘਾ

12:25 PM Apr 07, 2024 IST

ਸੰਯੁਕਤ ਰਾਸ਼ਟਰ, 7 ਅਪਰੈਲ
ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਪ੍ਰਧਾਨ ਡੈਨਿਸ ਫਰਾਂਸਿਸੀ ਨੇ ਭਾਰਤ ਦੇ ਡਿਜੀਟਲਾਈਜ਼ੇਸ਼ਨ ਪ੍ਰੋਗਰਾਮ ਤੇ ਬੁਨਿਆਦੀ ਢਾਂਚੇ ਦੀ ਸ਼ਲਾਘਾ ਕੀਤੀ ਹੈ, ਜਿਸ ਨਾਲ ਵਿੱਤੀ ਸਮਾਵੇਸ਼ ਅਤੇ ਗ਼ਰੀਬੀ ਘੱਟ ਕਰਨ ਵਿੱਚ ਮਦਦ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਨੂੰ ਮੁਕਾਬਲਤਨ ਲਾਭ ਮਿਲਿਆ ਹੈ ਅਤੇ ਇਸ ਦੇ ਸਬਕ ਨੂੰ ਆਲਮੀ ਭਾਈਚਾਰੇ ਨਾਲ ਸਾਂਝਾ ਕੀਤਾ ਜਾ ਸਕਦਾ ਹੈ। ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ (ਯੂਐੱਨਜੀਏ) ਦੇ 78ਵੇਂ ਸੈਸ਼ਨ ਦੇ ਪ੍ਰਧਾਨ ਫਰਾਂਸਿਸੀ ਨੇ ਇਕ ਇੰਟਰਵਿਊ ਦੌਰਾਨ ਕਿਹਾ, ‘‘ਜਦੋਂ ਤੋਂ ਮੈਂ ਭਾਰਤ ਤੋਂ ਪਰਤਿਆ ਹਾਂ, ਉਸ ਦੇ ਬਾਅਦ ਤੋਂ ਜਦੋਂ ਵੀ ਮੈਂ ਭਾਰਤ ਬਾਰੇ ਸੋਚਦਾ ਹਾਂ ਤਾਂ ਮੈਨੂੰ ‘ਸ਼ਾਨਦਾਰ ਭਾਰਤ’ ਯਾਦ ਆਉਂਦਾ ਹੈ।’’ -ਏਪੀ

Advertisement

Advertisement