For the best experience, open
https://m.punjabitribuneonline.com
on your mobile browser.
Advertisement

ਅਣਪਛਾਤੇ ਕਾਰ ਸਵਾਰਾਂ ਨੇ ਗੋਇੰਦਵਾਲ-ਫਤਿਆਬਾਦ ਫਾਟਕ ’ਤੇ ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ ਕੀਤੀ

11:14 AM Mar 01, 2024 IST
ਅਣਪਛਾਤੇ ਕਾਰ ਸਵਾਰਾਂ ਨੇ ਗੋਇੰਦਵਾਲ ਫਤਿਆਬਾਦ ਫਾਟਕ ’ਤੇ ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ ਕੀਤੀ
Advertisement

ਜਤਿੰਦਰ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 1 ਮਾਰਚ
ਗੋਇੰਦਵਾਲ-ਫਤਿਆਬਾਦ ਰੇਲਵੇ ਫਾਟਕ ’ਤੇ ਅੱਜ ਸਵੇਰੇ 9 ਵਜੇ ਦੇ ਕਰੀਬ ਕਾਰ ਸਵਾਰ ਅਣਪਛਾਤੇ ਹਥਿਆਰਬੰਦ ਵਿਅਕਤੀਆ ਨੇ ਦੂਜੀ ਕਾਰ ’ਚ ਸਵਾਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਮਾਰਿਆ ਗਿਆ ਨੌਜਵਾਨ ਆਮ ਆਦਮੀ ਪਾਰਟੀ ਦਾ ਆਗੂ ਸੀ ਤੇ ਅੱਜ ਕੱਲ੍ਹ ਹਲਕਾ ਵਿਧਾਇਕ ਨਾਲ ਸਿਆਸੀ ਗਤੀਵਿਧੀਆ ’ਚ ਕਾਫੀ ਸਰਗਰਮ ਸੀ। ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਸੇਵਾ ਸਿੰਘ ਵਾਸੀ ਚੋਹਲਾ ਸਾਹਿਬ ਵਜੋਂ ਹੋਈ ਹੈ। ਥਾਣਾ ਗੋਇੰਦਵਾਲ ਸਾਹਿਬ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕੇ ਹੱਤਿਆ ਸਬੰਧੀ ਜਾਂਚ ਆਰੰਭ ਕਰ ਦਿੱਤੀ ਗਈ ਹੈ।

Advertisement

Advertisement
Author Image

Advertisement
Advertisement
×