For the best experience, open
https://m.punjabitribuneonline.com
on your mobile browser.
Advertisement

ਅਣਪਛਾਤਿਆਂ ਨੇ ਨੌਜਵਾਨ ਦੀ ਕੁੱਟਮਾਰ ਕਰਕੇ ਮੋਟਰਸਾਈਕਲ ਖੋਹਿਆ

07:50 AM May 30, 2024 IST
ਅਣਪਛਾਤਿਆਂ ਨੇ ਨੌਜਵਾਨ ਦੀ ਕੁੱਟਮਾਰ ਕਰਕੇ ਮੋਟਰਸਾਈਕਲ ਖੋਹਿਆ
Advertisement

ਨਿੱਜੀ ਪੱਤਰ ਪ੍ਰੇਰਕ
ਸਿਰਸਾ, 29 ਮਈ
ਇੱਥੋਂ ਦੀ ਹਿਸਾਰ ਰੋਡ ’ਤੇ ਸਥਿਤ ਬਾਜੇਕਾਂ ਨਾਕੇ ਨੇੜੇ ਅਣਪਛਾਤਿਆਂ ਨੇ ਨੌਜਵਾਨ ਦੀ ਕੁੱਟਮਾਰ ਕਰਕੇ ਉਸ ਦਾ ਮੋਟਰਸਾਈਕਲ ਖੋਹ ਲਿਆ ਅਤੇ ਫ਼ਰਾਰ ਹੋ ਗਏ। ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਕਾਗਦਾਣਾ ਪਿੰਡ ਦਾ ਰਹਿਣ ਵਾਲਾ ਪ੍ਰਹਿਲਾਦ ਸਿੰਘ ਨੇ ਦੱਸਿਆ ਕਿ ਉਹ ਜੇਸੀਡੀ ਕਾਲਜ ਵਿੱਚ ਪੜ੍ਹਦਾ ਹੈ ਅਤੇ ਹੁੱਡਾ ਸੈਕਟਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ। ਉਸ ਨੇ ਦੱਸਿਆ ਕਿ 27 ਮਈ ਨੂੰ ਉਹ ਆਪਣੀ ਭੈਣ ਦਾ ਰੋਲ ਨੰਬਰ ਲੈ ਕੇ ਹਿਸਾਰ ਰੋਡ ’ਤੇ ਰਸ਼ੋਦਾ ਕਾਲਜ ਤੋਂ ਵਾਪਸ ਆ ਰਿਹਾ ਸੀ ਤਾਂ ਨਿਸ਼ੂਰਾਜ ਅਤੇ ਬਾਜੇਕਾਂ ਨਾਕੇ ਵਿਚਕਾਰ ਸੜਕ ਦੇ ਵਿਚਕਾਰ ਇਕ ਨੌਜਵਾਨ ਨੇ ਆ ਕੇ ਉਸ ਦਾ ਮੋਟਰਸਾਈਕਲ ਰੋਕ ਲਿਆ। ਉਸ ਨੇ ਮੋਟਰਸਾਈਕਲ ਦੀਆਂ ਚਾਬੀਆਂ ਖੋਹ ਲਈਆਂ ਅਤੇ ਕੁੱਟਮਾਰ ਕਰਦੇ ਹੋਏ ਹੋਰ ਨਕਦੀ ਅਤੇ ਸਾਮਾਨ ਦੀ ਮੰਗ ਕੀਤੀ। ਉਸ ਨੇ ਦੱਸਿਆ ਕਿ ਫਿਰ ਸੜਕ ਕਿਨਾਰੇ ਇੱਕ ਹੋਰ ਨੌਜਵਾਨ ਮੋਟਰਸਾਈਕਲ ਤੋਂ ਹੇਠਾਂ ਆ ਗਿਆ ਅਤੇ ਉਸ ਦੀ ਵੀ ਕੁੱਟਮਾਰ ਕੀਤੀ। ਜਦੋਂ ਉਸ ਨੇ ਰੌਲਾ ਪਾਇਆ ਤਾਂ ਨੌਜਵਾਨ ਉਸ ਦਾ ਮੋਟਰਸਾਈਕਲ ਲੈ ਕੇ ਭੱਜ ਗਿਆ। ਉਸ ਨੇ ਆਪਣੇ ਮਾਮੇ ਨੂੰ ਸੂਚਨਾ ਦਿੱਤੀ, ਜੋ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ। ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਦਰ ਸਿਰਸਾ ਪੁਲੀਸ ਨੇ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਖੇਤਰ ਵਿਚ ਨਿੱਤ ਵਾਪਰ ਰਹੀਆਂ ਅਜਿਹੀਆਂ ਵਾਰਦਾਤਾਂ ਕਾਰਨ ਲੋਕਾਂ ਵਿੱਚ ਸਹਿਮ ਹੈ। ਲੋਕਾਂ ਨੇ ਲੁੱਟ-ਖੋਹ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×