ਸੁਨਿਆਰੇ ਦੀ ਦੁਕਾਨ ’ਤੇ ਅਣਪਛਾਤਿਆਂ ਨੇ ਗੋਲੀ ਚਲਾਈ
01:17 PM Jul 26, 2024 IST
Advertisement
ਗੁਰਭੇਜ ਸਿੰਘ ਰਾਣਾ
ਸ੍ਰੀ ਹਰਗੋਬਿੰਦਪੁਰ, 26 ਜੁਲਾਈ
ਸ੍ਰੀ ਹਰਗੋਬਿੰਦਪੁਰ ਦੇ ਮੇਨ ਬਜ਼ਾਰ ਵਿੱਚ ਦੇਸਰਾਜ ਗੋਲਡ ਸਮਿਥ ਦੀ ਦੁਕਾਨ ’ਤੇ ਕਰੀਬ 11 ਵਜੇ 2 ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਚਲਾ ਦਿੱਤੀ ਗਈ ਜੋ ਦੁਕਾਨ ਦੇ ਬਾਹਰ ਲੱਗੇ ਸੀਸ਼ੇ ਵਿੱਚ ਵੱਜੀ ਜਿਸ ਨਾਲ ਦੁਕਾਨ ਦਾ ਸ਼ੀਸ਼ਾ ਚਕਨਾਚੂਰ ਹੋ ਗਿਆ ਪਰ ਕਿਸੇ ਪ੍ਰਕਾਰ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਦੁਕਾਨ ’ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਦੋ ਵਿਅਕਤੀ ਮੂੰਹ ਬੰਨ੍ਹ ਕੇ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਆਉਂਦੇ ਹਨ ਤੇ ਦੁਕਾਨ ’ਤੇ ਦੋ ਫਾਇਰ ਕਰਕੇ ਭੱਜ ਜਾਂਦੇ ਹਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਕੁੱਝ ਦਿਨ ਪਹਿਲਾਂ ਕਿਸੇ ਵਿਅਕਤੀ ਦਾ ਫੋਨ ਆਇਆ ਸੀ ਜੋ ਪੈਸਿਆਂ ਦੀ ਮੰਗ ਕਰ ਰਿਹਾ ਸੀ ਜਿਸ ਨੂੰ ਪੂਰਾ ਨਹੀਂ ਕੀਤਾ ਗਿਆ ਸੀ ਬਲਕਿ ਪੁਲੀਸ ਥਾਣਾ ਸ੍ਰੀ ਹਰਗੋਬਿੰਦਪੁਰ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ ਗਿਆ ਸੀ।
Advertisement
Advertisement
Advertisement