ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕਿਸਾਨਾਂ ਨਾਲ ਗੱਲਬਾਤ ਲਈ ਪਿੰਡ ਖੇੜੀ ਗੰਡਿਆਂ ਪੁੱਜੇ
11:29 AM Jun 05, 2025 IST
ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਟਿਆਲਾ ਦੇ ਪਿੰਡ ਖੇੜੀ ਗੰਡਿਆਂ ਵਿਚ ਕਿਸਾਨਾਂ ਦੀ ਗੱਲ ਸੁਣਦੇ ਹੋਏ। ਫੋਟੋ: ਰਾਜੇਸ਼ ਸੱਚਰ
ਸਰਬਜੀਤ ਭੰਗੂ
ਪਟਿਆਲਾ, 5 ਜੂਨ
Advertisement
ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਿਸਾਨਾਂ ਨਾਲ ਸਿੱਧੀ ਗੱਲਬਾਤ ਲਈ ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜੀ ਗੰਡਿਆਂ ਪਹੁੰਚ ਗਏ ਹਨ। ਉਨ੍ਹਾਂ ਦੀ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਹੋ ਚੁੱਕੀ ਹੈ। ਇਸ ਤੋਂ ਬਾਅਦ ਉਹ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਪਟਿਆਲਾ ਵਿਖੇ ਖੇਤੀਬਾੜੀ ਨਾਲ ਸਬੰਧਤ ਸਮਾਗਮ ’ਚ ਸ਼ਿਰਕਤ ਕਰਨਗੇ। ਦੂਜੇ ਪਾਸੇ ਕੇਂਦਰੀ ਮੰਤਰੀ ਨੂੰ ਸਵਾਲ ਜਵਾਬ ਕਰਨ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਇੱਥੇ ਰਾਣੀ ਪਿੰਡ ਨੇੜੇ ਸਥਿਤ ਪਿੰਡ ਕਲਿਆਣ ਦੇ ਗੁਰਦੁਆਰਾ ਸਾਹਿਬ ਵਿੱਚ ਇਕੱਤਰ ਹੋਏ ਹਨ, ਜਿਸ ਦੇ ਚਲਦਿਆਂ ਇਹਤਿਆਤ ਵਜੋਂ ਪੁਲੀਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ।
Advertisement
Advertisement