ਕੇਂਦਰੀ ਬਜਟ: ਸੂਬਿਆਂ ਨਾਲ ਭੇਦਭਾਵ ਰੱਖਣ ‘ਤੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
11:22 AM Jul 24, 2024 IST
Advertisement
ਨਵੀਂ ਦਿੱਲੀ, 24 ਜੁਲਾਈ
‘ਇੰਡੀਆ’ ਗੱਠਜੋੜ ਨਾਲ ਜੁੜੇ ਸੰਸਦ ਮੈਂਬਰਾਂ ਨੇ ਕੇਂਦਰੀ ਬਜਟ ਵਿੱਚ ਵਿਰੋਧੀ ਧਿਰ ਦੀ ਨੁਮਾਂਇਦਗੀ ਵਾਲੇ ਸੂਬਿਆਂ ਨਾਲ ਭੇਦਭਾਵ ਰੱਖਣ ਦਾ ਦੋਸ਼ ਲਾਉਂਦਿਆਂ ਸੰਸਦ ਭਵਨ ਦੇ ਬਰਾਮਦੇ ਵਿਚ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕਾਂਗਰਸ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਸਮੇਤ ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰ ਸ਼ਾਮਲ ਹੋਏ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿਸੇ ਨੂੰ ਇਨਸਾਫ਼ ਨਹੀਂ ਮਿਲਿਆ, ਨਾ ਹੀ ਬਿਹਾਰ ਅਤੇ ਆਂਧਰਾ ਪ੍ਰਦੇਸ ਨੂੰ ਵਿਸ਼ੇਸ਼ ਰਾਜ ਦਾ ਦਰਜਾ ਮਿਲਿਆ। ਜ਼ਿਕਰਯੋਗ ਹੈ ਮੰਗਲਵਾਰ ਸ਼ਾਮ ਖੜਗੇ ਦੇ ਘਰ ਹੋਈ ਇੰਡੀਆ ਗੱਠਜੋੜ ਦੇ ਆਗੂਆਂ ਦੀ ਬੈਠਕ ਵਿਚ ਸੰਸਦ ਦੇ ਅੰਦਰ ਅਤੇ ਬਾਹਰ ਵਿਰੋਧ ਜਤਾਉਣ ਦਾ ਫੈਸਲਾ ਕੀਤਾ ਗਿਆ ਸੀ। ਪੀਟੀਆਈ
Advertisement
Advertisement
Advertisement