ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰੀ ਕੈਬਨਿਟ ਵੱਲੋਂ ਦੋ ਖੇਤੀ ਯੋਜਨਾਵਾਂ ਨੂੰ ਪ੍ਰਵਾਨਗੀ

07:07 AM Oct 04, 2024 IST

* ਤੇਲ ਬੀਜਾਂ ਬਾਰੇ ਕੌਮੀ ਮਿਸ਼ਨ ਨੂੰ ਵੀ ਦਿੱਤੀ ਪ੍ਰਵਾਨਗੀ

Advertisement

ਨਵੀਂ ਦਿੱਲੀ, 3 ਅਕਤੂਬਰ
ਕੇਂਦਰੀ ਕੈਬਨਿਟ ਨੇ ਇਕ ਲੱਖ ਕਰੋੜ ਰੁਪਏ ਤੋਂ ਵਧ ਲਾਗਤ ਵਾਲੀਆਂ ਦੋ ਖੇਤੀ ਯੋਜਨਾਵਾਂ ਨੂੰ ਅੱਜ ਪ੍ਰਵਾਨਗੀ ਦੇ ਦਿੱਤੀ ਹੈ। ਸਥਾਈ ਖੇਤੀਬਾੜੀ ਅਤੇ ਭੋਜਨ ਸੁਰੱਖਿਆ ਯਕੀਨੀ ਬਣਾਉਣ ਦੇ ਇਰਾਦੇ ਨਾਲ ਕੇਂਦਰ ਨੇ ਪੀਐੱਮ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਤੇ ਕ੍ਰਿਸ਼ੋਨਤੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਦੋਵੇਂ ਯੋਜਨਾਵਾਂ ’ਤੇ ਕੁੱਲ 1,01,321.61 ਕਰੋੜ ਰੁਪਏ ਦਾ ਖ਼ਰਚਾ ਆਵੇਗਾ। ਉਨ੍ਹਾਂ ਕਿਹਾ ਕਿ ਕੈਬਨਿਟ ਨੇ ਖੇਤੀ ਮੰਤਰਾਲੇ ਤਹਿਤ ਚੱਲ ਰਹੀਆਂ ਸਾਰੀਆਂ ਕੇਂਦਰੀ ਸਪਾਂਸਰਡ ਯੋਜਨਾਵਾਂ ਨੂੰ ਦੋ ਪ੍ਰਮੁੱਖ ਯੋਜਨਾਵਾਂ ’ਚ ਤਰਕਸੰਗਤ ਬਣਾਉਣ ਨੂੰ ਮਨਜ਼ੂਰੀ ਦਿੱਤੀ ਹੈ। ਕੇਂਦਰ ਨੇ ਖਾਣ ਯੋਗ ਤੇਲਾਂ-ਤੇਲ ਬੀਜਾਂ ਬਾਰੇ ਕੌਮੀ ਮਿਸ਼ਨ ਤਹਿਤ 10,103 ਕਰੋੜ ਰੁਪਏ ਵੀ ਮਨਜ਼ੂਰ ਕੀਤੇ ਹਨ। ਸਰਕਾਰ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ’ਤੇ ਕਿਹਾ ਕਿ ਅਗਲੇ ਸੱਤ ਸਾਲਾਂ ’ਚ ਤੇਲ ਬੀਜਾਂ ਦੇ ਉਤਪਾਦਨ ’ਚ ਮੁਲਕ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਖਾਣ ਯੋਗ ਤੇਲਾਂ ਬਾਰੇ ਕੌਮੀ ਮਿਸ਼ਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਮਿਸ਼ਨ ਤਹਿਤ ਤੇਲ ਬੀਜਾਂ ਦਾ ਉਤਪਾਦਨ 2022-23 ਦੇ 3.9 ਕਰੋੜ ਟਨ ਤੋਂ ਵਧਾ ਕੇ 2030-31 ਤੱਕ 6.97 ਕਰੋੜ ਟਨ ਕਰਨ ਦਾ ਟੀਚਾ ਰੱਖਿਆ ਗਿਆ ਹੈ। ਭਾਰਤ ਇਸ ਸਮੇਂ ਪਾਮ ਤੇਲ ਇੰਡੋਨੇਸ਼ੀਆ ਅਤੇ ਮਲੇਸ਼ੀਆ ਤੋਂ ਮੰਗਵਾਉਂਦਾ ਹੈ ਜਦਕਿ ਸੋਇਆਬੀਨ ਤੇਲ ਬ੍ਰਾਜ਼ੀਲ ਅਤੇ ਅਰਜਨਟੀਨਾ ਤੋਂ ਆਉਂਦਾ ਹੈ। ਇਸੇ ਤਰ੍ਹਾਂ ਸੂਰਜਮੁਖੀ ਤੇਲ ਰੂਸ ਅਤੇ ਯੂਕਰੇਨ ਤੋਂ ਮੰਗਵਾਇਆ ਜਾਂਦਾ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਮੰਡਲ ਨੇ ਮਰਾਠੀ, ਪਾਲੀ, ਪ੍ਰਾਕ੍ਰਿਤ, ਅਸਮੀਆ ਅਤੇ ਬਾਂਗਲਾ ਭਾਸ਼ਾਵਾਂ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦੇਣ ਦਾ ਵੀ ਫ਼ੈਸਲਾ ਕੀਤਾ ਹੈ। -ਪੀਟੀਆਈ

ਰੇਲਵੇ ਮੁਲਾਜ਼ਮਾਂ ਨੂੰ ਮਿਲੇਗਾ 78 ਦਿਨ ਦਾ ਬੋਨਸ

ਨਵੀਂ ਦਿੱਲੀ:

Advertisement

ਕੇਂਦਰੀ ਮੰਤਰੀ ਮੰਡਲ ਨੇ ਰੇਲਵੇ ਮੁਲਾਜ਼ਮਾਂ ਨੂੰ 78 ਦਿਨਾਂ ਦੇ ਕਾਰਜਕੁਸ਼ਲਤਾ ਨਾਲ ਜੁੜੇ ਬੋਨਸ ਦੇ ਭੁਗਤਾਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ 11.72 ਲੱਖ ਰੇਲਵੇ ਮੁਲਾਜ਼ਮਾਂ ਨੂੰ 2028.57 ਕਰੋੜ ਰੁਪਏ ਮਿਲਣਗੇ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਇਹ ਬੋਨਸ ਪੱਟੜੀਆਂ ਦੀ ਸਾਂਭ-ਸੰਭਾਲ ਕਰਨ ਵਾਲੇ ਮੁਲਾਜ਼ਮਾਂ, ਲੋਕੋ ਪਾਇਲਟਸ, ਟਰੇਨ ਮੈਨੇਜਰਸ (ਗਾਰਡਜ਼), ਸਟੇਸ਼ਨ ਮਾਸਟਰਜ਼, ਸੁਪਰਵਾਇਜ਼ਰਸ, ਟੈਕਨੀਸ਼ੀਅਨਸ, ਪੁਆਇੰਟਸਮੈਨ ਅਤੇ ਹੋਰ ਅਮਲੇ ਨੂੰ ਦਿੱਤਾ ਜਾਵੇਗਾ। -ਪੀਟੀਆਈ

Advertisement
Tags :
Punjabi khabarPunjabi NewsTwo Agriculture SchemesUnion Cabinet