ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰੀ ਗ੍ਰਹਿ ਮੰਤਰੀ ਵੱਲੋਂ ਤਿੰਨ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ

04:10 PM Jul 15, 2024 IST

ਨਵੀਂ ਦਿੱਲੀ, 15 ਜੁਲਾਈ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਆਸਾਮ, ਉੱਤਰ ਪ੍ਰਦੇਸ਼ ਅਤੇ ਗੁਜਰਾਤ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰ ਕੇ ਤਿੰਨਾਂ ਸੂਬਿਆਂ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਰਾਜਾਂ ਤੋਂ ਇਸ ਸਬੰਧੀ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਬਣਦੀ ਕਾਰਵਾਈ ਕੀਤੀ ਜਾਵੇ। ਇਸ ਵੇਲੇ ਉਤਰੀ ਭਾਰਤ ਦੇ ਕਈ ਹਿੱਸਿਆਂ ਵਿਚ ਅਗਲੇ ਦੋ ਦਿਨ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ।

Advertisement

Advertisement
Advertisement