ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਨਮ ਦਨਿ ਦੇ ਚਾਅ ’ਚ ਕੇਂਦਰੀ ਮੰਤਰੀ ਭੁੱਲੀ ਕੋਵਿਡ-19 ਨਿਯਮ

02:50 PM Jul 25, 2020 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 25 ਜੁਲਾਈ

Advertisement

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੇ ਜਨਮ ਦਨਿ ਮੌਕੇ ਇਥੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਲੰਗਰ ਘਰ ਵਿੱਚ ਪ੍ਰਸ਼ਾਦੇ ਪਕਾਉਣ ਅਤੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ। ਇਸ ਮੌਕੇ ਉਨ੍ਹਾਂ ਦੀਆਂ ਬੇਟੀਆਂ ਵੀ ਨਾਲ ਸਨ। ਜਨਮ ਦਨਿ ਦੇ ਚਾਅ ਵਿੱਚ ਕੇਂਦਰੀ ਮੰਤਰੀ ਨੇ ਕੋਵਿਡ-19 ਨਿਯਮਾਂ ਦੀਆਂ ਖੁੱਲ੍ਹ ਕੇ ਧੱਜੀਆਂ ਉਡਾਈਆਂ। ਉਨ੍ਹਾਂ ਨੇ ਨਾ ਤਾਂ ਮਾਸਕ ਪਾਇਆ ਹੋਇਆ ਸੀ ਤੇ ਨਾ ਹੀ ਸਮਾਜਿਕ ਦੂਰੀ ਦਾ ਖ਼ਿਆਲ ਰੱਖਿਆ। ਵਰਨਣਯੋਗ ਹੈ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਹੇਠਲੀ ਐੱਨਡੀਏ ਸਰਕਾਰ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਿੱਤ ਕੋਵਿਡ-19 ਨਿਯਮਾਂ ਦੀ ਪਾਲਣਾ ਦਾ ਭਾਸ਼ਨ ਦਿੰਦੇ ਹਨ। ਦੂਜੇ ਪਾਸੇ ਉਨ੍ਹਾਂ ਦੇ ਮੰਤਰੀ ਹੀ ਇਸ ਦੀ ਪ੍ਰਵਾਹ ਨਹੀਂ ਕਰ ਰਹੇ। ਉਧਰ ਇਸ ਮਾਮਲੇ ਵਿੱਚ ਪ੍ਰਬੰਧਕ ਚੁੱਪ ਹਨ ਤੇ ਕੋਈ ਵੀ ਇਸ ਬਾਰੇ ਟਿੱਪਣੀ ਕਰਨ ਲਈ ਅੱਗੇ ਨਹੀਂ ਆ ਰਿਹਾ।

 

Advertisement

 

 

 

Advertisement
Tags :
ਕੇਂਦਰੀਕੋਵਿਡ-19:ਨਿਯਮਭੁੱਲੀ:ਮੰਤਰੀ