ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਕੇਂਦਰੀ ਮੰਤਰੀ ਜਿਤਿਨ ਪ੍ਰਸਾਦ

07:53 AM Jul 21, 2024 IST

ਨਵੀਂ ਦਿੱਲੀ: ਕੇਂਦਰੀ ਮੰਤਰੀ ਜਿਤਿਨ ਪ੍ਰਸਾਦ ਅੱਜ ਸੜਕ ਹਾਦਸੇ ਵਿਚ ਉਸ ਵੇਲੇ ਵਾਲ ਵਾਲ ਬਚ ਗਏ ਜਦੋਂ ਉਨ੍ਹਾਂ ਦਾ ਵਾਹਨ ਆਪਣੇ ਕਾਫਲੇ ਅੱਗੇ ਜਾ ਰਹੀਆਂ ਗੱਡੀਆਂ ਨਾਲ ਟਕਰਾ ਗਿਆ। ਇਹ ਜਾਣਕਾਰੀ ਮਿਲੀ ਹੈ ਕਿ ਕੇਂਦਰੀ ਮੰਤਰੀ ਆਪਣੇ ਸੰਸਦੀ ਖੇਤਰ ਪੀਲੀਭੀਤ ਦੇ ਦੌਰੇ ’ਤੇ ਸਨ। ਇਸ ਦੌਰਾਨ ਕੇਂਦਰੀ ਮੰਤਰੀ ਦੇ ਕਾਫ਼ਲੇ ਵਿੱਚ ਜਾ ਰਹੀ ਇਕ ਕਾਰ ਨੇ ਅਚਾਨਕ ਬਰੇਕ ਲਾ ਦਿੱਤੀ ਜਿਸ ਕਾਰਨ ਕੇਂਦਰੀ ਮੰਤਰੀ ਦੀ ਗੱਡੀ ਅੱਗੇ ਜਾ ਰਹੇ ਵਾਹਨ ਨਾਲ ਟਕਰਾ ਗਈ। ਇਸ ਤੋਂ ਬਾਅਦ ਕੇਂਦਰੀ ਮੰਤਰੀ ਨੁਕਸਾਨੀ ਗੱਡੀ ਛੱਡ ਕੇ ਦੂਜੀ ਕਾਰ ਵਿੱਚ ਸਵਾਰ ਹੋ ਕੇ ਅਗਲੇ ਸਮਾਗਮ ਲਈ ਰਵਾਨਾ ਹੋ ਗਏ। ਕੇਂਦਰੀ ਮੰਤਰੀ ਦੇ ਨਿੱਜੀ ਸਕੱਤਰ ਸ਼ਸ਼ੀ ਮੋਹਨ ਨੇ ਦੱਸਿਆ ਕਿ ਇਸ ਹਾਦਸੇ ਵਿਚ ਕੋਈ ਵੀ ਜ਼ਖ਼ਮੀ ਨਹੀਂ ਹੋਇਆ ਪਰ ਵਾਹਨ ਨੁਕਸਾਨੇ ਗਏ। ਦੱਸਣਾ ਬਣਦਾ ਹੈ ਕਿ ਕੇਂਦਰੀ ਮੰਤਰੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਆਏ ਸਨ। -ਪੀਟੀਆਈ

Advertisement

Advertisement
Advertisement