For the best experience, open
https://m.punjabitribuneonline.com
on your mobile browser.
Advertisement

ਕੇਂਦਰੀ ਮੰਤਰੀ ਸ਼ਾਂਤਨੂ ਠਾਕੁਰ ਨੂੰ ਲਸ਼ਕਰ-ਏ-ਤਇਬਾ ਵੱਲੋਂ ਧਮਕੀ

06:51 AM Apr 09, 2024 IST
ਕੇਂਦਰੀ ਮੰਤਰੀ ਸ਼ਾਂਤਨੂ ਠਾਕੁਰ ਨੂੰ ਲਸ਼ਕਰ ਏ ਤਇਬਾ ਵੱਲੋਂ ਧਮਕੀ
Advertisement

ਕੋਲਕਾਤਾ, 8 ਅਪਰੈਲ
ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਸ਼ਾਂਤਨੂ ਠਾਕੁਰ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਅਤਿਵਾਦੀ ਜਥੇਬੰਦੀ ਲਸ਼ਕਰ-ਏ-ਤਇਬਾ ਤੋਂ ਇਕ ਪੱਤਰ ਪ੍ਰਾਪਤ ਹੋਇਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਨੂੰ ਧਮਕੀ ਦਿੱਤੀ ਗਈ ਹੈ ਕਿ ਜੇਕਰ ਪੱਛਮੀ ਬੰਗਾਲ ਵਿੱਚ ਐੱਨਆਰਸੀ ਲਾਗੂ ਕੀਤਾ ਜਾਂਦਾ ਹੈ ਤਾਂ ਉਹ ਸਾਰੇ ਦੇਸ਼ ਨੂੰ ਅੱਗ ਲਗਾ ਦੇਣਗੇ।
ਬੰਗਾਲੀ ਵਿੱਚ ਟਾਈਪ ਇਸ ਕਥਿਤ ਪੱਤਰ ਵਿੱਚ ਧਮਕੀ ਦਿੱਤੀ ਗਈ ਹੈ ਕਿ ਕੌਮੀ ਨਾਗਰਿਕ ਰਜਿਸਟਰ (ਐੱਨਆਰਸੀ) ਲਾਗੂ ਕਰਨ ਤੋਂ ਬਾਅਦ ਜੇਕਰ ਮੁਸਲਮਾਨਾਂ ’ਤੇ ਜ਼ੁਲਮ ਕੀਤੇ ਗਏ ਤਾਂ ਮਤੂਆ ਭਾਈਚਾਰੇ ਦੇ ਧਾਰਮਿਕ ਸਥਾਨ ‘ਠਾਕੁਰਬਾੜੀ’ ਨੂੰ ਢਾਹ ਦਿੱਤਾ ਜਾਵੇਗਾ। ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲ ਮਾਰਗਾਂ ਬਾਰੇ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਠਾਕੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, ‘‘ਇਸ ਪੱਤਰ ਕਾਰਨ ਮੈਂ ਸਦਮੇ ’ਚ ਹਾਂ। ਮੈਂ ਇਸ ਸਬੰਧੀ ਆਪਣੇ ਵਿਭਾਗ ਨੂੰ ਜਾਣਕਾਰੀ ਦੇ ਦਿੱਤੀ ਹੈ।’’ ਉਧਰ, ਇਸ ਬਾਰੇ ਗੱਲ ਕਰਨ ’ਤੇ ਬੋਨਗਾਓਂ ਜ਼ਿਲ੍ਹਾ ਪੁਲੀਸ ਦੇ ਐੱਸਪੀ ਦਿਨੇਸ਼ ਕੁਮਾਰ ਨੇ ਕਿਹਾ ਕਿ ਇਸ ਸਬੰਧੀ ਅਜੇ ਤੱਕ ਉਨ੍ਹਾਂ ਨੂੰ ਮੰਤਰੀ ਕੋਲੋਂ ਕੋਈ ਰਸਮੀ ਸ਼ਿਕਾਇਤ ਨਹੀਂ ਮਿਲੀ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×