ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦਾ ਹੈਲੀਕੈਪਟਰ ਮਾਨਸਾ ’ਚ ਨਾ ਉਤਰਿਆ

07:35 PM May 28, 2024 IST

ਜੋਗਿੰਦਰ ਸਿੰਘ ਮਾਨ
ਮਾਨਸਾ, 28 ਮਈ
ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਅੱਜ ਮਾਨਸਾ ਵਿਚ ਭਾਰਤੀ ਜਨਤਾ ਪਾਰਟੀ ਵੱਲੋਂ ਰੱਖੀ ਗਈ ਚੋਣ ਰੈਲੀ ਵਿਚ ਸ਼ਿਰਕਤ ਕਰਨੀ ਸੀ ਪਰ ਉਨ੍ਹਾਂ ਦਾ ਹੈਲੀਕਾਪਟਰ ਮਾਨਸਾ ਵਿਚ ਲੈਂਡ ਨਾ ਕਰ ਸਕਣ ਕਾਰਨ ਉਹ ਰੈਲੀ ਵਿੱਚ ਨਹੀਂ ਪੁੱਜ ਸਕੇ। ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਦੋਸ਼ ਲਾਇਆ ਕਿ ਹੈਲੀਕੈਪਟਰ ਦੇ ਲੈਂਡ ਨਾ ਕਰ ਸਕਣ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ ਕਿਉਂਕਿ ਕੇਂਦਰੀ ਮੰਤਰੀ ਦਾ ਮਿੱਥੇ ਥਾਂ ’ਤੇ ਹੈਲੀਕੈਪਟਰ ਲੈਂਡ ਨਹੀਂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਮਾਨਸਾ ਵਿੱਚ ਚਾਰ ਵਾਰ ਹੈਲੀਕੈਪਟਰ ਘੁੰਮਦਾ ਰਿਹਾ। ਉਨ੍ਹਾਂ ਕਿਹਾ ਕਿ ਪਾਇਲਟ ਨੂੰ ਸਹੀ ਇਸ਼ਾਰਾ ਨਹੀਂ ਦਿੱਤਾ ਗਿਆ, ਜਿਸ ਕਾਰਨ ਹੈਲੀਕਾਪਟਰ ਲੈਂਡ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਹਜ਼ਾਰਾਂ ਲੋਕ ਕੇਂਦਰੀ ਮੰਤਰੀ ਨੂੰ ਵੇਖਣ ਤੇ ਸੁਣਨ ਲਈ ਆਏ ਸਨ, ਜਿਨ੍ਹਾਂ ਦੇ ਸੁਪਨੇ ਅਧੂਰੇ ਰਹਿ ਗਏ ਹਨ।

Advertisement

Advertisement
Advertisement