ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰੀ ਮੰਤਰੀ ਵਲੋਂ ਨੌਜਵਾਨਾਂ ਨੂੰ ਦੇਸ਼ ’ਚ ਯੋਗਦਾਨ ਪਾਉਣ ਦਾ ਸੱਦਾ

10:52 AM Oct 14, 2023 IST
ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਸਨਮਾਨ ਕਰਦੇ ਹੋਏ ਪਤਵੰਤੇ।

ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 13 ਅਕਤੂਬਰ
ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ-26 ਵੱਲੋਂ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋਂ ਕੇਂਦਰੀ ਮੰਤਰੀ ਹਰਦੀਪ ਪੁਰੀ ਪੁੱਜੇ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਭਾਰਤ ਦੀ ਅਰਥਵਿਵਸਥਾ ਨੂੰ ਉਚਾ ਚੁੱਕਣ ਵਿਚ ਨੌਜਵਾਨਾਂ ਦਾ ਯੋਗਦਾਨ ਹੈ ਤੇ ਦੇਸ਼ ਦੇ ਨੌਜਵਾਨ ਭਾਰਤ ਨੂੰ ਹੋਰ ਉਚਾਈਆਂ ’ਤੇ ਲੈ ਕੇ ਜਾ ਸਕਦੇ ਹਨ। ਸ੍ਰੀ ਪੁਰੀ ਨੇ ਕਿਹਾ ਕਿ ਦੇਸ਼ ਨੂੰ ਸਵੱਛਤਾ ਵਿਚ ਹੋਰ ਅੱਗੇ ਲੈ ਕੇ ਜਾਣ ਦੀ ਲੋੜ ਹੈ। ਪ੍ਰਿੰਸੀਪਲ ਡਾ. ਨਵਜੋਤ ਕੌਰ ਨੇ ਮੁੱਖ ਮਹਿਮਾਨ ਹਰਦੀਪ ਸਿੰਘ ਪੁਰੀ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਵਾਰ ਗਾਇਨ ਮੁਕਾਬਲੇ ਵਿੱਚ ਐੱਸਜੀਜੀਐਸਸੀ-26, ਜੀਜੀਡੀਐੱਸਡੀ-32, ਪੀਜੀਜੀਸੀ-46 ਨੇ ਪਹਿਲੇ ਸਥਾਨ ਹਾਸਲ ਕੀਤੇ। ਇਸ ਤਰ੍ਹਾਂ ਕਵੀਸ਼ਰੀ ਵਿੱਚ ਪੀਯੂ, ਐੱਸਜੀਜੀਐੱਸਸੀ-26 ਅਤੇ ਪੀਜੀਜੀਸੀ-11 ਦੇ ਵਿਦਿਆਰਥੀਆਂ, ਕਵਿਤਾ ਲਿਖਣ ਦੇ ਮੁਕਾਬਲੇ ਵਿੱਚ ਐੱਸਜੀਜੀਐੱਸੀ-26, ਪੀਯੂ, ਪੀਜੀਜੀਸੀ-11 ਤੇ ਪੀਜੀਜੀਸੀ-46 ਦੇ ਵਿਦਿਆਰਥੀਆਂ, ਕਹਾਣੀ ਲਿਖਣ ਦੇ ਮੁਕਾਬਲੇ ਵਿੱਚ ਪੀਯੂ, ਡੀਏਵੀ 10, ਪੀਜੀਜੀਸੀ 11 ਅਤੇ ਐਸਜੀਜੀਐਸੀ-26 ਦੇ ਵਿਦਿਆਰਥੀਆਂ ਨੇ ਪਹਿਲੇ ਤਿੰਨ ਸਥਾਨ ਹਾਸਲ ਕੀਤੇ।

Advertisement

ਪੁਰੀ ਨੂੰ ਮਿਲੇ ਕਾਲਜਾਂ ਦੇ ਅਧਿਆਪਕ

ਚੰਡੀਗੜ੍ਹ ਏਡਿਡ ਕਾਲਜ ਟੀਚਰਜ਼ ਐਸੋਸੀਏਸ਼ਨ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਆਪਣੀਆਂ ਮੰਗਾਂ ਸਬੰਧੀ ਪੱਤਰ ਸੌਂਪ ਕੇ ਚੰਡੀਗੜ੍ਹ ਦੇ ਏਡਿਡ ਕਾਲਜਾਂ ਵਿੱਚ ਅਧਿਆਪਕਾਂ ਦੇ ਸ਼ੋਸ਼ਣ ਦਾ ਮੁੱਦਾ ਉਠਾਇਆ। ਸੀਸੀਟੀਏ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਨਿੱਜੀ ਕਾਲਜ ਸ਼ਰੇਆਮ ਯੂਜੀਸੀ ਨਿਯਮਾਂ ਦਾ ਉਲੰਘਣ ਕਰ ਰਹੇ ਹਨ ਤੇ ਅਧਿਆਪਕਾਂ ਦਾ ਸ਼ੋਸ਼ਣ ਕਰ ਰਹੇ ਹਨ ਜਦਕਿ ਇਨ੍ਹਾਂ ਕਾਲਜਾਂ ਨੂੰ ਪ੍ਰਸ਼ਾਸਨ ਵਲੋਂ ਵਿੱਤੀ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਇਸ ਮਾਮਲੇ ਵਿਚ ਕੇਂਦਰ ਸਰਕਾਰ ਨੂੰ ਦਖਲ ਦੇਣ ਲਈ ਕਿਹਾ। ਕੇਂਦਰੀ ਮੰਤਰੀ ਨੇ ਅਧਿਆਪਕਾਂ ਨੂੰ ਭਰੋਸਾ ਦਿੱਤਾ ਕਿ ਉਹ ਇਹ ਮਾਮਲਾ ਯੂਜੀਸੀ ਤੇ ਗ੍ਰਹਿ ਮੰਤਰਾਲੇ ਦੇ ਧਿਆਨ ਵਿਚ ਲਿਆਉਣਗੇ।

Advertisement
Advertisement