ਕੇਂਦਰੀ ਜਲ ਮੰਤਰੀ ਨੇ ਐੱਸਵਾਈਐੱਲ ਬਾਰੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ 28 ਨੂੰ ਚੰਡੀਗੜ੍ਹ ’ਚ ਮੀਟਿੰਗ ਸੱਦੀ
03:07 PM Dec 14, 2023 IST
Advertisement
ਚੰਡੀਗੜ੍ਹ, 14 ਦਸੰਬਰ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਇਥੇ ਦੱਸਿਆ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਾਮਲੇ 'ਤੇ ਚਰਚਾ ਕਰਨ ਲਈ 28 ਦਸੰਬਰ ਨੂੰ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਈ ਹੈ। ਸ੍ਰੀ ਖੱਟਰ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਦੋਵਾਂ ਰਾਜਾਂ ਦੇ ਅਧਿਕਾਰੀ ਵੀ ਸ਼ਾਮਲ ਹੋਣਗੇ।ਉਨ੍ਹਾਂ ਇਥੇ ਪੱਤਰਕਾਰਾਂ ਨੂੰ ਕਿਹਾ, ‘ਐੱਸਵਾਈਐੱਲ ਗੰਭੀਰ ਮਾਮਲਾ ਹੈ। ਕੇਂਦਰੀ ਮੰਤਰੀ ਜਲ ਸ਼ਕਤੀ ਗਜੇਂਦਰ ਸਿੰਘ ਸ਼ੇਖਾਵਤ ਨੇ ਇਸੇ ਮਾਮਲੇ ’ਤੇ 28 ਦਸੰਬਰ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਹੈ। ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਅਤੇ ਜਲ ਸ਼ਕਤੀ ਮੰਤਰੀ ਇਸ ਵਿੱਚ ਹਿੱਸਾ ਲੈਣਗੇ।
Advertisement
Advertisement
Advertisement