ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਊਟਸੋਰਸ ਮੁਲਾਜ਼ਮ ਯੂਨੀਅਨ ਦੀ ਇੱਕਤਰਤਾ

09:57 AM Oct 06, 2024 IST

ਗੁਰਦਾਸਪੁੁਰ: ਪੀਡਬਲਯੂਡੀ ਇਲੈਕਟਰੀਕਲ ਆਊਟ ਸੋਰਸ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੀ ਇੱਕਤਰਤਾ ਪ੍ਰਧਾਨ ਹਰਜੀਤ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਆਊਟ ਸੋਰਸ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਨੇ ਕਿਹਾ ਕਿ ਬਿਜਲੀ ਵਿੰਗ ਮੰਡਲ ਦਫ਼ਤਰ ਅੰਮ੍ਰਿਤਸਰ ਦੇ ਸਹਾਇਕ ਇੰਜਨੀਅਨ ਵੱਲੋਂ ਆਊਟ ਸੋਰਸ ਮੁਲਾਜ਼ਮਾਂ ਨੂੰ ਕਥਿਤ ਤੌਰ ’ਤੇ ਤੰਗ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਵਜ੍ਹਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਕਟੌਤੀ ਕੀਤੀ ਜਾ ਰਹੀ ਹੈ ਜਿਸ ਕਾਰਨ ਮੁਲਾਜ਼ਮਾਂ ’ਚ ਰੋਸ ਹੈ। ਇਸ ਮੌਕੇ ਅਵਤਾਰ ਸਿੰਘ, ਰਮਨਦੀਪ, ਵਿਨੋਦ ਕੁਮਾਰ, ਪਵਨ ਕੁਮਾਰ ਅਤੇ ਰਾਜ ਕੁਮਾਰ ਨੇ ਵੀ ਸੰਬੋਧਨ ਕੀਤਾ। -ਪੱਤਰ ਪ੍ਰੇਰਕ

Advertisement

Advertisement