For the best experience, open
https://m.punjabitribuneonline.com
on your mobile browser.
Advertisement

ਰੂਪਨਗਰ ਥਰਮਲ ਪਲਾਂਟ ਦਾ 6 ਨੰਬਰ ਯੂਨਿਟ ਤਕਨੀਕੀ ਨੁਕਸ ਕਾਰਨ ਬੰਦ

08:12 AM Apr 01, 2024 IST
ਰੂਪਨਗਰ ਥਰਮਲ ਪਲਾਂਟ ਦਾ 6 ਨੰਬਰ ਯੂਨਿਟ ਤਕਨੀਕੀ ਨੁਕਸ ਕਾਰਨ ਬੰਦ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਰੂਪਨਗਰ/ਘਨੌਲੀ, 31 ਮਾਰਚ
ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦਾ 6 ਨੰਬਰ ਯੂਨਿਟ ਬੁਆਇਲਰ ਲੀਕੇਜ ਦੀ ਸਮੱਸਿਆ ਕਾਰਨ ਬੀਤੀ ਰਾਤ ਬੰਦ ਹੋ ਗਿਆ। ਉਧਰ ਥਰਮਲ ਪ੍ਰਬੰਧਕਾਂ ਵੱਲੋਂ ਲਗਪਗ ਇੱਕ ਮਹੀਨੇ ਦੀ ਓਵਰਹਾਲਿੰਗ ਲਈ ਬੰਦ ਕੀਤੇ ਹੋਏ ਯੂਨਿਟ ਨੰਬਰ 4 ਨੂੰ ਅੱਜ ਸ਼ਾਮ ਵੇਲੇ ਚਾਲੂ ਕਰ ਦਿੱਤਾ ਗਿਆ ਹੈ ਪਰ ਖ਼ਬਰ ਲਿਖੇ ਜਾਣ ਤੱਕ ਇਸ ਯੂਨਿਟ ਨੇ ਹਾਲੇ ਬਿਜਲੀ ਦਾ ਉਤਪਾਦਨ ਸ਼ੁਰੂ ਨਹੀਂ ਕੀਤਾ ਸੀ। ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਥਰਮਲ ਪਲਾਂਟ ਰੂਪਨਗਰ ਦੇ 3 ਨੰਬਰ ਯੂਨਿਟ ਦੁਆਰਾ 151 ਮੈਗਾਵਾਟ ਅਤੇ ਯੂਨਿਟ ਨੰਬਰ 5 ਦੁਆਰਾ 161 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਸੀ। ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਯੂਨਿਟ ਨੰਬਰ 1 ਦੁਆਰਾ 192 ਮੈਗਾਵਾਟ, ਯੂਨਿਟ ਨੰਬਰ 3 ਦੁਆਰਾ 230 ਮੈਗਾਵਾਟ ਤੇ ਯੂਨਿਟ ਨੰਬਰ 4 ਦੁਆਰਾ 234 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਸੀ।

Advertisement

Advertisement
Author Image

sukhwinder singh

View all posts

Advertisement
Advertisement
×