ਸੰਯੁਕਤ ਕਿਸਾਨ ਮੋਰਚਾ ਪਟਿਆਲਾ ਨੇ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ
04:35 PM Jan 13, 2025 IST
ਸਰਬਜੀਤ ਸਿੰਘ ਭੰਗੂ
ਪਟਿਆਲਾ, 13 ਜਨਵਰੀ
ਸੰਯੁਕਤ ਕਿਸਾਨ ਮੋਰਚਾ ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਖੇਤੀ ਮੰਡੀਕਰਨ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਸਮੂਹ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰਾਜਾਂ ਨੂੰ ਭੇਜੇ ਗਏ ਖੇਤੀ ਮੰਡੀਕਰਨ ਦੇ ਖਰੜੇ ਨੂੰ ਲਾਗੂ ਕਰਨ ਦਾ ਇਕੋ ਇਕ ਮਕਸਦ ਸਰਕਾਰੀ ਮੰਡੀਆਂ ਤੇ ਸਰਕਾਰੀ ਖਰੀਦ ਦਾ ਖਾਤਮਾ ਕਰਨਾ ਹੈ, ਜਿਸ ਨੂੰ ਦੇਸ਼ ਭਰ ਦੇ ਕਿਸਾਨ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ ਵੱਲੋਂ ਰੱਦ ਕਰਵਾਏ ਗਏ ਤਿੰਨ ਕਾਲ਼ੇ ਕਾਨੂੰਨਾਂ ਨੂੰ ਪਿਛਲੇ ਦਰਵਾਜ਼ਿਓਂ ਲਾਗੂ ਕਰਨ ਦੀ ਕੋਝੀ ਸਾਜ਼ਿਸ਼ ਨੂੰ ਸੰਯੁਕਤ ਕਿਸਾਨ ਮੋਰਚਾ ਜਾਣਦਾ ਹੋਇਆ ਇਸ ਦਾ ਸਖਤ ਵਿਰੋਧ ਕਰ ਰਿਹਾ ਹੈ। ਇਸ ਮੌਕੇ ਗੁਰਮੀਤ ਸਿੰਘ ਦਿੱਤੂਪੁਰ, ਬਲਰਾਜ ਜੋਸ਼ੀ, ਬਲਜੀਤ ਸਿੰਘ ਪੰਜੋਲਾ, ਦਵਿੰਦਰ ਸਿੰਘ ਪੂਨੀਆ, ਦਰਸ਼ਨ ਬੇਲੂਮਾਜਰਾ, ਅਵਤਾਰ ਸਿੰਘ ਫੱਗਣਮਾਜਰਾ, ਸੁਰਿੰਦਰ ਸਿੰਘ ਖਾਲਸਾ, ਸੁਰਜੀਤ ਸਿੰਘ ਲਚਕਾਣੀ, ਲਾਭ ਸਿੰਘ ਬਾਰਨ ਆਦਿ ਨੇ ਸੰਬੋਧਨ ਕੀਤਾ।
Advertisement
Advertisement