ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਦੇ ਬਿਆਨ ਦੀ ਨਿੰਦਾ

08:39 AM Apr 25, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਅਪਰੈਲ
ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇੱਕ ਵਿਸ਼ੇਸ਼ ਭਾਈਚਾਰੇ ਬਾਰੇ ਦਿੱਤੇ ਬਿਆਨ ਦੀ ਨਿੰਦਾ ਕੀਤੀ ਹੈ ਅਤੇ ਰਾਸ਼ਟਰੀ ਏਕਤਾ ਨਾਲ ਸਬੰਧਤ ਕਾਨੂੰਨਾਂ ਦੀ ਉਲੰਘਣਾ ਕਰਨ ਵਿਰੁੱਧ ਕੇਸ ਦਾਇਰ ਕਰਨ ਦੀ ਮੰਗ ਕੀਤੀ ਹੈ। ਮੋਰਚੇ ਦੇ ਆਗੂ ਬਲਜੀਤ ਸਿੰਘ ਗਰੇਵਾਲ (ਆਲ ਇੰਡੀਆ ਕਿਸਾਨ ਸਭਾ ਦੇ ਪੰਜਾਬ ਦੇ ਜਨਰਲ ਸਕੱਤਰ) ਨੇ ਕਿਹਾ ਕਿ ਜੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਨਾ ਹਟਾਇਆ ਗਿਆ ਤਾਂ ਦੇਸ਼ ਨੂੰ ਸੰਵਿਧਾਨਕ ਸੰਕਟ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਭੜਕਾਊ ਭਾਸ਼ਣ ਦਾ ਉਦੇਸ਼ ਭਾਈਚਾਰਿਆਂ ਵਿਚਕਾਰ ਖੂਨ ਖਰਾਬਾ ਕਰਨਾ ਹੈ, ਇਸ ਲਈ ਸੁਪਰੀਮ ਕੋਰਟ ਨੂੰ ਖੁਦ ਨੋਟਿਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 20 ਅਪਰੈਲ ਨੂੰ ਰਾਜਸਥਾਨ ਦੇ ਬਾਂਸਵਾੜਾ ਵਿੱਚ ਪ੍ਰਧਾਨ ਮੰਤਰੀ ਦਾ ਭੜਕਾਊ ਭਾਸ਼ਣ ਦੇਸ਼ ਦੇ ਸਮਾਜਿਕ ਤਾਣੇ-ਬਾਣੇ ਪ੍ਰਤੀ ਉਨ੍ਹਾਂ ਦੀ ਅਣਦੇਖੀ ਅਤੇ ਅਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ।

Advertisement

Advertisement
Advertisement