ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਨਾਈਟਿਡ ਸਿੱਖਸ ਵੱਲੋਂ ਵਿਨੇਸ਼ ਫੋਗਾਟ ਦਾ ਸਨਮਾਨ

08:01 AM Sep 05, 2024 IST
ਪਹਿਲਵਾਨ ਵਿਨੇਸ਼ ਫੋਗਾਟ ਨੂੰ ਸਨਮਾਨਦੇ ਹੋਏ ਅੰਮ੍ਰਿਤਪਾਲ ਸਿੰਘ ਅਤੇ ਹੋਰ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਸਤੰਬਰ
ਯੂਨਾਈਟਿਡ ਸਿੱਖਸ ਵੱਲੋਂ ਪਹਿਲਵਾਨ ਵਿਨੇਸ਼ ਫੋਗਾਟ ਨੂੰ ਇੱਕ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਯੂਨਾਈਟਿਡ ਸਿੱਖਸ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਦਵਿੰਦਰ ਸਿੰਘ ਅੰਮ੍ਰਿਤਸਰ ਅਤੇ ਐਡਵੋਕੇਟ ਗੁਰਮੋਹਨ ਸਿੰਘ ਵੱਲੋਂ ਉਸਨੂੰ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਪਿੰਡ ਭੁਲੱਥ ਵਿੱਚ ਕਿਰਤ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਿਰਤ ਸੈਂਟਰ ਖੋਲ੍ਹਿਆ ਜਾ ਰਿਹਾ ਹੈ ਜਿਸ ਵਿੱਚ ਨੌਜਵਾਨਾਂ ਨੂੰ ਕਿੱਤਾਮੁਖੀ ਕੋਰਸ ਕਰਵਾਏ ਜਾਣਗੇ ਅਤੇ ਨਾਲ ਹੀ ਟਰੇਨਿੰਗ ਸੈਂਟਰ ਖੋਲ੍ਹਿਆ ਜਾ ਰਿਹਾ ਹੈ ਜਿਸ ਵਿੱਚ ਨੌਜਵਾਨਾਂ ਨੂੰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਿਖਲਾਈ ਦਿੱਤੀ ਜਾਵੇਗੀ। ਇਸ ਦੌਰਾਨ ਜਥੇਬੰਦੀ ਯੂਨਾਈਟਿਡ ਸਿੱਖਸ ਨੇ ਵਿਨੇਸ਼ ਫੋਗਾਟ ਨੂੰ ਸੱਦਾ ਦਿੱਤਾ ਕਿ ਜੇਕਰ ਉਹ ਚਾਹੁਣ ਤਾਂ ਉੱਥੇ ਕੁਸ਼ਤੀ ਅਕੈਡਮੀ ਵੀ ਖੋਲ੍ਹ ਸਕਦੇ ਹਨ ਜਿੱਥੇ ਮੁਲਕ ਭਰ ਤੋਂ ਬੱਚੇ ਆ ਕੇ ਕੁਸ਼ਤੀ ਦੀ ਸਿਖਲਾਈ ਪ੍ਰਾਪਤ ਕਰ ਸਕਦੇ ਹਨ।

Advertisement

Advertisement