For the best experience, open
https://m.punjabitribuneonline.com
on your mobile browser.
Advertisement

ਯੂਨੀਵਰਸਿਟੀ ਖੇਡਾਂ: ਸੋਨ ਤਗ਼ਮਾ ਜੇਤੂ ਜਸਪ੍ਰੀਤ ਦਾ ਸਨਮਾਨ

09:09 AM Mar 14, 2024 IST
ਯੂਨੀਵਰਸਿਟੀ ਖੇਡਾਂ  ਸੋਨ ਤਗ਼ਮਾ ਜੇਤੂ ਜਸਪ੍ਰੀਤ ਦਾ ਸਨਮਾਨ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਮੋਰਿੰਡਾ (ਪੱਤਰ ਪ੍ਰੇਰਕ): ਮੋਰਿੰਡਾ ਦੇ ਵਾਰਡ ਨੰਬਰ 8 ਦੀ ਵਸਨੀਕ ਵਿਦਿਆਰਥਣ ਜਸਪ੍ਰੀਤ ਕੌਰ ਨੇ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਹੋਈਆਂ ਆਲ ਇੰਡੀਆ ਇੰਟਰ ਯੂਨੀਵਰਸਿਟੀ ਖੇਡਾਂ ਵਿੱਚ ਗੱਤਕਾ ਮੁਕਾਬਲੇ ’ਚ ਸੋਨ ਤਗ਼ਮਾ ਜਿੱਤਿਆ ਹੈ। ਇਸ ਪ੍ਰਾਪਤੀ ਲਈ ਅੱਜ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਭਗਤ ਜੀ ਮੋਰਿੰਡਾ ਦੀ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਭਾਈ ਜਗਤਾਰ ਸਿੰਘ ਘੋਲਾ ਨੇ ਜਸਪ੍ਰੀਤ ਕੌਰ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਜਸਪ੍ਰੀਤ ਕੌਰ ਦੱਸਿਆ ਕਿ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ ਦੀ ਨੁਮਾਇੰਦਗੀ ਕੀਤੀ ਤੇ 20 ਤੋਂ 25 ਸਾਲ ਉਮਰ ਵਰਗ ਦੇ ਫਰੀ ਸੋਟੀ ਗਤਕਾ ਮੁਕਾਬਲੇ ’ਚ ਸੋਨ ਤਗ਼ਮਾ ਆਪਣੇ ਨਾਂ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×