ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ਾਂ ਨੇ ਜਿੱਤੇ ਛੇ ਤਗਮੇ

08:59 AM Nov 14, 2024 IST
ਅਰਸ਼ਦੀਪ ਕੌਰ

ਪਟਿਆਲਾ:

Advertisement

ਪੰਜਾਬੀ ਯੂਨੀਵਰਸਿਟੀ ਦੀ ਨਿਸ਼ਾਨੇਬਾਜ਼ ਅਰਸ਼ਦੀਪ ਕੌਰ ਅਤੇ ਜੰਗਸ਼ੇਰ ਸਿੰਘ ਵੱਲੋਂ ਨਵੀਂ ਦਿੱਲੀ ਵਿੱਚ ਹੋਈ ‘2024 ਵਰਲਡ ਯੂਨੀਵਰਸਿਟੀ ਚੈਂਪੀਅਨਸ਼ਿਪ’ ਵਿੱਚ ਜਿੱਤੇ ਗਏ ਤਿੰਨ ਤਗਮਿਆਂ ਨਾਲ ਇਸ ਚੈਂਪੀਅਨਸ਼ਿਪ ਵਿੱਚ ਜਿੱਤੇ ਗਏ ਤਗ਼ਮਿਆਂ ਦੀ ਕੁੱਲ ਗਿਣਤੀ ਛੇ ਹੋ ਗਈ ਹੈ। ਬੀਤੇ ਦਿਨ ਨਿਸ਼ਾਨੇਬਾਜ਼ ਅਰਸ਼ਦੀਪ ਕੌਰ ਨੇ 25 ਮੀਟਰ ਪਿਸਟਲ ਈਵੈਂਟ ਵਿੱਚ ਟੀਮ ਵਜੋਂ ਸੋਨ ਤਗ਼ਮਾ ਜਿੱਤ ਲਿਆ ਹੈ ਅਤੇ ਅਭੇ ਸਿੰਘ ਸੇਖੋਂ ਨੇ ਵਿਅਕਤੀਗਤ ਪ੍ਰਾਪਤੀ ਵਜੋਂ ਕਾਂਸੀ ਤਗ਼ਮਾ ਜਿੱਤ ਲਿਆ ਹੈ। ਯੂਨੀਵਰਸਿਟੀ ਦੇ ਬੁਲਾਰੇ ਨੇ ਦਸਿਆ ਕਿ ਅਰਸ਼ਦੀਪ ਕੌਰ ਦਾ ਇਸ ਚੈਂਪੀਅਨਸਿਪ ਵਿੱਚ ਇਹ ਤੀਜਾ ਤਗ਼ਮਾ ਹੈ। ਇਸ ਤੋਂ ਪਹਿਲਾਂ ਉਸ ਨੇ ਟੀਮ ਵਿੱਚ ਖੇਡਦਿਆਂ ਸੋਨ ਤਗ਼ਮਾ ਅਤੇ ਵਿਅਕਤੀਗਤ ਪੱਧਰ ’ਤੇ ਕਾਂਸੀ ਤਗ਼ਮਾ ਜਿੱਤਿਆ ਹੈ। ਇਸੇ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਜੰਗਸ਼ੇਰ ਸਿੰਘ ਵਿਰਕ ਨੇ ਮਿਕਸ ਟੀਮ ਈਵੈਂਟ ਵਿੱਚ ਚਾਂਦੀ ਤਗ਼ਮਾ ਜਿੱਤਿਆ ਹੈ। ਯੂਨੀਵਰਸਿਟੀ ਅਥਾਰਿਟੀ ਵੱਲੋਂ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਸਮੂਹ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਸਾਹਿਬਾਨ ਸਵਰਨਜੀਤ ਕੌਰ ਅਤੇ ਸੁਰਿੰਦਰ ਕੌਰ ਸਮੇਤ ਖੇਡ ਵਿਭਾਗ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement
Advertisement