For the best experience, open
https://m.punjabitribuneonline.com
on your mobile browser.
Advertisement

ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਵਿਅਕਤੀ ਲੁੱਟਿਆ

10:22 AM Jul 13, 2023 IST
ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਵਿਅਕਤੀ ਲੁੱਟਿਆ
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 12 ਜੁਲਾਈ
ਇੱਥੇ ਮਜੀਠ ਮੰਡੀ ਖੇਤਰ ਵਿੱਚ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ ’ਤੇ ਇੱਕ ਵਿਅਕਤੀ ਨੂੰ ਗੋਲੀ ਮਾਰ ਕੇ ਲੁੱਟ ਲਿਆ ਹੈ। ਇਹ ਘਟਨਾ ਜੰਮੂ-ਕਸ਼ਮੀਰ ਬੈਂਕ ਦੇ ਨੇੜੇ ਵਾਪਰੀ। ਲੁੱਟ ਦਾ ਸ਼ਿਕਾਰ ਹੋਏ ਵਿਅਕਤੀ ਦੀ ਸ਼ਨਾਖਤ ਵਿਜੇ ਕੁਮਾਰ ਵਜੋਂ ਹੋਈ ਹੈ ਜੋ ਖਾਲਸਾ ਕਾਲਜ ਨੇੜੇ ਡੇਲੀ ਨੀਡਸ ਵਾਲੀ ਗਲੀ ਵਿੱਚ ਇੱਕ ਆਟਾ ਚੱਕੀ ਚਲਾਉਂਦਾ ਹੈ। ਜਾਣਕਾਰੀ ਅਨੁਸਾਰ ਅਣਪਛਾਤੇ ਵਿਅਕਤੀ ਉਸ ਕੋਲੋਂ 20 ਹਜ਼ਾਰ ਰੁਪਏ ਖੋਹ ਕੇ ਹਵਾ ’ਚ ਫਾਇਰਿੰਗ ਕਰਦੇ ਹੋਏ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਕੰਟਰੋਲ ਰੂਮ ਤੋਂ ਮਿਲੀ ਜਿਸ ਤੋਂ ਬਾਅਦ ਮੌਕੇ ’ਤੇ ਪੁੱਜੇ ਵਧੀਕ ਡਿਪਟੀ ਕਮਿਸ਼ਨਰ ਡਾ. ਮਹਿਤਾਬ ਸਿੰਘ ਅਤੇ ਸਹਾਇਕ ਪੁਲੀਸ ਕਮਿਸ਼ਨਰ ਸੁਰਿੰਦਰ ਸਿੰਘ ਸਮੇਤ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਚਸ਼ਮਦੀਦਾਂ ਨਾਲ ਗੱਲਬਾਤ ਕੀਤੀ। ਏਡੀਸੀਪੀ ਨੇ ਦੱਸਿਆ ਕਿ ਪੁਲੀਸ ਨੂੰ ਮੌਕੇ ਤੋਂ ਗੋਲੀ ਦਾ ਖਾਲੀ ਖੋਲ ਮਿਲਿਆ ਸੀ। ਬੈਂਕ ਦੇ ਇੱਕ ਕਰਮਚਾਰੀ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੇ ਗੋਲੀ ਦੀ ਆਵਾਜ਼ ਸੁਣੀ ਅਤੇ ਬਾਹਰ ਦੇਖਿਆ ਤਾਂ ਮੂੰਹ ਢਕੇ ਹੋਏ ਦੋ ਵਿਅਕਤੀ ਸਕੂਟਰ ਸਵਾਰ ਦੋ ਵਿਅਕਤੀਆਂ ਦੀ ਕੁੱਟਮਾਰ ਕਰ ਰਹੇ ਸਨ। ਉਨ੍ਹਾਂ ਨੂੰ ਇਸ ਤੋਂ ਇਲਾਵਾ ਹੋਰ ਕੁਝ ਪਤਾ ਨਹੀਂ ਹੈ। ਐੱਸਐੱਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਸ਼ਾਮ ਨੂੰ ਪੀੜਤ ਦਾ ਪਤਾ ਲਾ ਲਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Tags :
Author Image

sukhwinder singh

View all posts

Advertisement
Advertisement
×