ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਜਾਇਜ਼ ਕਬਜ਼ੇ: ਨਿਗਮ ਦੀ ਜੁਆਇੰਟ ਕਮਿਸ਼ਨਰ ਵੱਲੋਂ ਦੌਰਾ

07:18 AM Sep 10, 2024 IST

ਮੁਕੇਸ਼ ਕੁਮਾਰ
ਚੰਡੀਗੜ੍ਹ, 9 ਸਤੰਬਰ
ਚੰਡੀਗੜ੍ਹ ਨਗਰ ਨਿਗਮ ਵਲੋਂ ਸ਼ਹਿਰ ਵਿੱਚ ਨਜ਼ਾਇਜ ਕਬਜ਼ਿਆਂ ਖ਼ਿਲਾਫ਼ ਕੀਤੀ ਸਖ਼ਤੀ ਤਹਿਤ ਨਗਰ ਨਿਗਮ ਦੀ ਜੁਆਇੰਟ ਕਮਿਸ਼ਨਰ ਈਸ਼ਾ ਕੰਬੋਜ ਨੇ ਆਪਣੀ ਟੀਮ ਨਾਲ ਸੈਕਟਰ-41 ਸਥਿਤ ਰਾਧੇ ਮਾਰਕੀਟ ਅਤੇ ਸੈਕਟਰ-22 ਸਥਿਤ ਸ਼ਾਸਤਰੀ ਮਾਰਕੀਟ ਦਾ ਅਚਨਚੇਤ ਨਿਰੀਖਣ ਕੀਤਾ।
ਇਸ ਮੌਕੇ ਕੰਬੋਜ ਨੇ ਸ਼ਹਿਰ ਨੂੰ ਕਬਜ਼ਾ ਮੁਕਤ ਕਰਵਾਉਣ ਲਈ ਨਿਗਮ ਦੇ ਕਰਮਚਾਰੀਆਂ ਅਤੇ ਦੁਕਾਨਦਾਰਾਂ ਵਿਚਕਾਰ ਆਪਸੀ ਸਹਿਯੋਗ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਨਿਰੀਖਣ ਦੌਰਾਨ ਅਧਿਕਾਰੀ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਸ਼ਹਿਰ ਦੀਆਂ ਮਾਰਕੀਟਾਂ ਨਾਗਰਿਕਾਂ ਲਈ ਪਹੁੰਚਯੋਗ ਅਤੇ ਸੁਰੱਖਿਅਤ ਰਹਿਣ। ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ੇ ਨਾ ਸਿਰਫ਼ ਵਪਾਰ ਵਿੱਚ ਰੁਕਾਵਟ ਪਾਉਂਦੇ ਹਨ ਸਗੋਂ ਜਨਤਕ ਸੁਰੱਖਿਆ ਨੂੰ ਲੈ ਕੇ ਵੀ ਖ਼ਤਰਾ ਬਣ ਸਕਦੇ ਹਨ।
ਉਨ੍ਹਾਂ ਨਿਰੀਖਣ ਦੌਰਾਨ ਇਨ੍ਹਾਂ ਮਾਰਕੀਟਾਂ ਵਿੱਚ ਦੁਕਾਨਦਾਰਾਂ ਅਤੇ ਹੋਰ ਰੇਹੜੀ ਫੜ੍ਹੀ ਵਾਲਿਆਂ ਵਲੋਂ ਕੀਤੇ ਕਬਜ਼ਿਆਂ ਨੂੰ ਲੈ ਕੇ ਤੁਰੰਤ ਕਾਰਵਾਈ ਕਰਨ ਦੇ ਹੁਕਮ ਵੀ ਦਿੱਤੇ। ਉਨ੍ਹਾਂ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਸਬੰਧੀ ਨਿਗਮ ਕਰਮਚਾਰੀਆਂ ਅਤੇ ਦੁਕਾਨਦਾਰਾਂ ਦਰਮਿਆਨ ਮੀਟਿੰਗ ਕਰਨ ਲਈ ਵੀ ਸਲਾਹ ਦਿੱਤੀ। ਇਸ ਮੌਕੇ ਨਗਰ ਨਿਗਮ ਦੇ ਐਨਫੋਰਸੇਮੈਂਟ ਵਿੰਗ ਦੇ ਇੰਸਪੈਕਟਰ ਡੀਪੀ ਸਿੰਘ ਸਣੇ ਵਿੰਗ ਦੀ ਟੀਮ ਵੀ ਹਾਜ਼ਰ ਰਹੀ।

Advertisement

Advertisement