ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਟੜਾ ਕੌੜਾ ਦੀ ਸ਼ਾਮਲਾਟ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

07:56 AM Aug 04, 2023 IST
ਬਠਿੰਡਾ ਵਿੱਚ ਨਾਜਾਇਜ਼ ਕਬਜ਼ਾ ਹਟਾਉਣ ਮੌਕੇ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀ।

ਸ਼ਗਨ ਕਟਾਰੀਆ
ਬਠਿੰਡਾ, 3 ਅਗਸਤ
ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛਡਾਉਣ ਦੀ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਕੋਟੜਾ ਕੌੜਾ ਦੀ 8 ਕਨਾਲ 14 ਮਰਲੇ ਕਥਿਤ ਸ਼ਾਮਲਾਟ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਗਿਆ।
ਇਸ ਸਬੰਧੀ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਲਵਜੀਤ ਕਲਸੀ ਨੇ ਦੱਸਿਆ ਕਿ ਇਸ ਸ਼ਾਮਲਾਟ ਜ਼ਮੀਨ ਉੱਪਰ ਲੰਮੇ ਸਮੇਂ ਤੋਂ ਪਿੰਡ ਦੇ ਕੁਝ ਵਿਅਕਤੀਆਂ ਵੱਲੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਇਸ ਸਬੰਧ ’ਚ ਗ੍ਰਾਮ ਪੰਚਾਇਤ ਕੋਟੜਾ ਕੌੜਾ ਵੱਲੋਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਪਾਸ ਕੇਸ ਦਾਇਰ ਕੀਤਾ ਹੋਇਆ ਸੀ। ਡੀਡੀਪੀਓ ਵੱਲੋਂ ਇਸ ਜ਼ਮੀਨ ਦਾ ਫੈਸਲਾ ਕੁਝ ਸਮਾਂ ਪਹਿਲਾਂ ਗ੍ਰਾਮ ਪੰਚਾਇਤ ਦੇ ਹੱਕ ਵਿੱਚ ਕਰ ਦਿੱਤਾ ਗਿਆ। ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਮਿਸ ਨੀਰੂ ਗਰਗ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਰਾਮਪੁਰਾ ਜਗਤਾਰ ਸਿੰਘ ਸਿੱਧੂ ਅਤੇ ਪੰਚਾਇਤ ਅਫਸਰ ਪੰਚਾਇਤ ਸੰਮਤੀ ਰਾਮਪੁਰਾ ਸੁਖਰਾਜ ਸ਼ਰਮਾ ਵੱਲੋਂ ਡਿਊਟੀ ਮੈਜਿਸਟ੍ਰੇਟ ਤਹਿਸੀਲਦਾਰ ਰਾਮਪੁਰਾ ਫੂਲ ਤਨਵੀਰ ਕੌਰ ਤੇ ਅਤੇ ਐੱਸਐੱਚਓ ਬਾਲਿਆਵਾਲੀ ਮਨਜੀਤ ਸਿੰਘ ਦੀ ਹਾਜ਼ਰੀ ’ਚ ਟਰੈਕਟਰਾਂ ਨਾਲ ਸ਼ਾਮਲਾਟ ਜ਼ਮੀਨ ਤੋਂ ਕਬਜ਼ਾ ਹਟਾ ਕੇ ਨਿਯਮਾਂ ਅਨੁਸਾਰ ਪਿੰਡ ਦੇ ਸਰਪੰਚ ਸੁਖਪ੍ਰੀਤ ਸਿੰਘ ਅਤੇ ਸਮੂਹ ਗਰਾਮ ਪੰਚਾਇਤ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਪੁਲੀਸ ਨੇ ਐਕੁਆਇਰ ਜ਼ਮੀਨ ਦਾ ਕਬਜ਼ਾ ਰੇਲਵੇ ਨੂੰ ਦਿਵਾਇਆ
ਭੁੱਚੋ ਮੰਡੀ (ਪਵਨ ਗੋਇਲ): ਪੁਲੀਸ ਪ੍ਰਸ਼ਾਸਨ ਵੱਲੋਂ ਭਾਰੀ ਪੁਲੀਸ ਬਲ ਤਾਇਨਾਤ ਕਰਕੇ ਅੱਜ ਸਵੇਰੇ ਪਿੰਡ ਲਹਿਰਾ ਮੁਹੱਬਤ ਵਿੱਚ ਬਠਿੰਡਾ-ਰਾਜਪੁਰਾ ਰੇਲਵੇ ਲਾਈਨ ’ਤੇ ਬਣ ਰਹੇ ਡਬਲ ਟਰੈਕ ਪ੍ਰਾਜੈਕਟ ਤਹਿਤ ਐਕੁਆਇਰ ਕੀਤੀ ਕਿਸਾਨਾਂ ਦੀ ਜ਼ਮੀਨ ਦਾ ਕਬਜ਼ਾ ਰੇਲਵੇ ਅਧਿਕਾਰੀਆਂ ਨੂੰ ਦਿਵਾਇਆ ਗਿਆ। ਕਿਸਾਨਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੀ ਜ਼ਮੀਨ ਵਾਹੀਯੋਗ ਹੈ। ਇਸ ਮਹਿੰਗੇ ਮੁੱਲ ਦੀ ਜ਼ਮੀਨ ਦਾ ਉਨ੍ਹਾਂ ਨੂੰ ਪੂਰਾ ਮੁੱਲ ਨਹੀਂ ਦਿੱਤਾ ਗਿਆ। ਉਹ ਜ਼ਮੀਨ ਦੀ ਹੋਰ ਕੀਮਤ ਮੰਗ ਰਹੇ ਸਨ ਪਰ ਪੁਲੀਸ ਅਧਿਕਾਰੀਆਂ ਨੇ ਕਿਸਾਨਾਂ ਨੂੰ ਸਮਝਾ-ਬੁਝਾ ਕੇ ਰੇਲਵੇ ਵਿਭਾਗ ਨੂੰ ਜ਼ਮੀਨ ਦਾ ਕਬਜ਼ਾ ਦਿਵਾ ਦਿੱਤਾ। ਇਸ ਤੋਂ ਪਹਿਲਾਂ ਕਿਸਾਨਾਂ ਨੇ ਐਕੁਆਇਰ ਕੀਤੀ ਜ਼ਮੀਨ ਵਿੱਚ ਕੁਝ ਕੁ ਟਰਾਲੀਆਂ ਲਗਾਈਆਂ ਹੋਈਆਂ ਸਨ, ਜਿਨ੍ਹਾਂ ਨੂੰ ਪੁਲੀਸ ਨੇ ਪਾਸੇ ਹਟਾ ਦਿੱਤਾ ਅਤੇ ਰੇਲਵੇ ਵਿਭਾਗ ਨੇ ਜੇਸੀਬੀ ਮਸ਼ੀਨਾਂ ਆਦਿ ਨਾਲ ਟਰੈਕ ਦਾ ਕੰਮ ਸ਼ੁਰੂ ਕਰ ਦਿੱਤਾ। ਇਸ ਮੌਕੇ ਡਿਊਟੀ ਮੈਜਿਸਟਰੇਟ ਵਜੋਂ ਨਥਾਣਾ ਦੇ ਨਾਇਬ ਤਹਿਸੀਲਦਾਰ ਸੁਮਿਤ ਸਿੰਘ ਪਹੁੰਚੇ ਹੋਏ ਸਨ। ਇਸ ਤੋਂ ਇਲਾਵਾ ਬਠਿੰਡਾ ਤੋਂ ਐੱਸਪੀ (ਡੀ) ਅਜੈ ਗਾਂਧੀ, ਡੀਐੱਸਪੀ (ਡੀ) ਦਵਿੰਦਰ ਸਿੰਘ, ਡੀਐੱਸਪੀ ਭੁੱਚੋ ਰਛਪਾਲ ਸਿੰਘ, ਐਸਐਚਓ ਜਸਵੀਰ ਸਿੰਘ ਅਤੇ ਚੌਂਕੀ ਇੰਚਾਰਜ਼ ਗੁਰਮੇਜ ਸਿੰਘ, ਐਡੀਸ਼ਨਲ ਐਸਐਚਓ ਰਘਵੀਰ ਸਿੰਘ ਮੌਜ਼ੂਦ ਸਨ। ਚੰਡੀਗੜ੍ਹ ਤੋਂ ਰੇਲਵੇ ਵਿਕਾਸ ਨਿਗਮ ਦੇ ਡੀਜੀਐਮ ਹਰਪਾਲ ਸਿੰਘ ਪਹੁੰਚੇ ਹੋਏ ਸਨ। ਜਾਣਕਾਰੀ ਅਨੁਸਾਰ ਲਹਿਰਾ ਮੁਹੱਬਤ ਦੇ ਰੇਲਵੇ ਸਟੇਸ਼ਨ ਕੋਲ ਪਿੰਡ ਦੇ ਕੁੱਝ ਘਰਾਂ ਸਮੇਤ 10 ਕਨਾਲਾਂ ਵਾਹੀਯੋਗ ਜ਼ਮੀਨ ਰੇਲਵੇ ਵਿਭਾਗ ਨੇ ਐਕੁਆਇਰ ਕੀਤੀ ਹੋਈ ਹੈ। ਪੁਲੀਸ ਨੇ ਅੱਜ ਕਿਸਾਨ ਹਰਦੀਪ ਸਿੰਘ, ਬਲਵੀਰ ਸਿੰਘ, ਗੁਰਮੇਲ ਸਿੰਘ ਅਤੇ ਕਰਮਜੀਤ ਸਿੰਘ ਦੀਆਂ ਪੰਜ ਕਨਾਲਾਂ ਵਾਹੀਯੋਗ ਜ਼ਮੀਨ ਦਾ ਕਬਜ਼ਾ ਰੇਲਵੇ ਵਿਭਾਗ ਨੂੰ ਦਿਵਾ ਦਿੱਤਾ ਹੈ।

Advertisement

Advertisement