For the best experience, open
https://m.punjabitribuneonline.com
on your mobile browser.
Advertisement

ਨੌਜਵਾਨਾਂ ਦੀ ਕਾਬਲੀਅਤ ’ਚ ਅਸੀਮ ਸੰਭਾਵਾਨਾਵਾਂ: ਸੋਮ ਪ੍ਰਕਾਸ਼

10:49 AM Feb 26, 2024 IST
ਨੌਜਵਾਨਾਂ ਦੀ ਕਾਬਲੀਅਤ ’ਚ ਅਸੀਮ ਸੰਭਾਵਾਨਾਵਾਂ  ਸੋਮ ਪ੍ਰਕਾਸ਼
ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਦੇ ਹੋਏ ਕੇਂਦਰੀ ਮੰਤਰੀ ਸੋਮ ਪ੍ਰਕਾਸ਼।
Advertisement

ਮਨੋਜ ਸ਼ਰਮਾ
ਬਠਿੰਡਾ, 25 ਫਰਵਰੀ
ਪੰਜਾਬ ਕੇਂਦਰੀ ਯੂਨੀਵਰਸਿਟੀ ਵਿੱਚ ਅੱਜ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪ੍ਰਬੰਧਕੀ ਬਲਾਕ ਅਤੇ ਕੇਂਦਰੀ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ। ਇਸ ਵਿਸ਼ੇਸ਼ ਮੌਕੇ ਯੂਨੀਵਰਸਿਟੀ ਦੇ ਕੇਂਦਰੀ ਹਾਲ ਵਿੱਚ ਕਰਵਾਏ ਸਮਾਗਮ ਦੌਰਾਨ ਵਾਈਸ ਚਾਂਸਲਰ ਪ੍ਰੋ. (ਡਾ.) ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਕੇਂਦਰੀ ਮੰਤਰੀ ਦਾ ਸਵਾਗਤ ਕਰਦਿਆਂ ਲਗਭਗ 36 ਕਰੋੜ ਦੀ ਅਨੁਮਾਨਤ ਲਾਗਤ ਨਾਲ ਤਿਆਰ ਹੋਣ ਵਾਲੀਆਂ ਇਨ੍ਹਾਂ ਇਮਾਰਤਾਂ ਨੂੰ ਯੂਨੀਵਰਸਿਟੀ ਦੇ ਵਿਕਾਸ ਵਿੱਚ ਮਹੱਤਵਪੂਰਨ ਕਦਮ ਦੱਸਿਆ।
ਵਾਈਸ ਚਾਂਸਲਰ ਨੇ ਕੇਵਲ 15 ਸਾਲ ਪਹਿਲਾਂ ਹੋਂਦ ਵਿੱਚ ਆਈ ਯੂਨੀਵਰਸਿਟੀ ਦੀਆਂ ਅਹਿਮ ਪ੍ਰਾਪਤੀਆਂ ਉਪਰ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦਾ ਟੀਚਾ ਪ੍ਰਧਾਨ ਮੰਤਰੀ ਦੁਆਰਾ ਕਲਪਿਤ ‘ਵਿਕਸਿਤ ਭਾਰਤ 2047’ ਦੀ ਦ੍ਰਿਸ਼ਟੀ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਦੇ ਯੋਗ ਬਣਾਉਣਾ ਮਿੱਥਿਆ ਗਿਆ ਹੈ।
ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਯੂਨੀਵਰਸਿਟੀ ਦੇ ਨੈਕ ਏ+ ਗ੍ਰੇਡ ਅਤੇ ਐਨਆਈਆਰਐਫ ਅਨੁਸਾਰ ਭਾਰਤ ਵਿੱਚ ਚੋਟੀ ਦੀਆਂ 100 ਯੂਨੀਵਰਸਿਟੀਆਂ ’ਚ ਸਥਾਨ ਪ੍ਰਾਪਤ ਕਰਨ ਦੀ ਸ਼ਾਨਦਾਰ ਉਪਲਬਧੀ ਨੂੰ ਸਵੀਕਾਰਦਿਆਂ ਵਾਈਸ ਚਾਂਸਲਰ ਪ੍ਰੋ. (ਡਾ.) ਰਾਘਵੇਂਦਰ ਪੀ ਤਿਵਾੜੀ ਦੀ ਯੂਨੀਵਰਸਿਟੀ ਪ੍ਰਤੀ ਦੂਰਦ੍ਰਿਸ਼ਟੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਵਿੱਚ ਕਾਬਲੀਅਤ ਦੀਆਂ ਅਸੀਮ ਸੰਭਾਵਾਨਾਵਾਂ ਹਨ, ਜਿਨ੍ਹਾਂ ਨਾਲ ਪ੍ਰਧਾਨ ਮੰਤਰੀ ਦੇ ਸੁਪਨੇ ਨੂੰ ਆਸਾਨੀ ਨਾਲ ਪੂਰਾ ਕੀਤਾ ਜਾ ਸਕਦਾ ਹੈ। ਇਸ ਮੌਕੇ ਫੈਕਲਟੀ ਮੈਂਬਰ ਅਤੇ ਨਾਨ-ਟੀਚਿੰਗ ਸਟਾਫ਼ ਵੀ ਹਾਜ਼ਰ ਸਨ।

Advertisement

Advertisement
Author Image

Advertisement
Advertisement
×