ਗਿਆਨ ਜਯੋਤੀ ਸਕੂਲ ਵਿੱਚ ਯੂਐੱਨਓ ਕਾਨਫਰੰਸ
ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 22 ਅਕਤੂਬਰ
ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵਿੱਚ ਯੂਨਾਈਟਿਡ ਨੇਸ਼ਨ ਆਰਗੇਨਾਈਜੇਸ਼ਨ (ਯੂਐਨਓ) ਕਾਨਫਰੰਸ ਕਰਵਾਈ ਗਈ। ਦੋ ਵਰਗਾਂ ਵਿੱਚ ਵੰਡੀ ਕਾਨਫਰੰਸ ਦੌਰਾਨ ਵਿਦਿਆਰਥੀਆਂ ਅਤੇ ਯੂਐਨਓ ਦੀਆਂ ਵੱਖ-ਵੱਖ ਬਰਾਂਚਾਂ ਮੁਤਾਬਕ ਦੁਨੀਆਂ ਭਰ ਦੇ ਕੌਮਾਂਤਰੀ ਮੁੱਦਿਆਂ ’ਤੇ ਭਾਸ਼ਣ ਮੁਕਾਬਲੇ, ਉਸਾਰੂ ਬਹਿਸ ਚਰਚਾ ਅਤੇ ਲੇਖ ਮੁਕਾਬਲੇ ਕਰਵਾਏ ਗਏ। ਇਸ ਮੌਕੇ ਛੇ ਕਮੇਟੀਆਂ ਦੇ 280 ਡੈਲੀਗੇਟਾਂ ਨੇ ਕਈ ਸੰਵੇਦਨਸ਼ੀਲ ਮੁੱਦਿਆਂ ’ਤੇ ਚਰਚਾ ਕੀਤੀ। ਪਹਿਲੇ ਵਰਗ ਵਿੱਚ ਪੰਜਵੀਂ ਤੋਂ ਅੱਠਵੀਂ ਦੇ ਵਿਦਿਆਰਥੀ ਤੇ ਦੂਜੇ ਵਰਗ ਵਿੱਚ ਨੌਵੀਂ ਤੋਂ ਗਿਆਰ੍ਹਵੀਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਦੇਸ਼ਾਂ ਦੇ ਡੈਲੀਗੇਟ ਬਣ ਕੇ ਆਪਣੇ ਦੇਸ਼ ਦੀ ਜਾਣਕਾਰੀ ਸਾਂਝੀ ਕੀਤੀ। ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐੱਸ ਬੇਦੀ ਨੇ ਵਿਦਿਆਰਥੀਆਂ ਦੀ ਵਿਲੱਖਣ ਸਮਝਦਾਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ। ਸਕੂਲ ਦੀ ਪ੍ਰਿੰਸੀਪਲ ਗਿਆਨ ਜੋਤ ਨੇ ਕਿਹਾ ਕਿਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾਇਰੈਕਟਰ ਰਣਜੀਤ ਬੇਦੀ ਅਤੇ ਪ੍ਰਿੰਸੀਪਲ ਗਿਆਨ ਜੋਤ ਨੇ ਇਨਾਮ ਤਕਸੀਮ ਕੀਤੇ।