ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿ ਵੱਲੋਂ ਕੰਟਰੋਲ ਰੇਖਾ ਦੇ ਨਾਲ ਬਿਨਾਂ ਭੜਕਾਹਟ ਦੇ ਫਾਇਰਿੰਗ ਤੇ ਗੋਲਾਬਾਰੀ

10:20 AM May 08, 2025 IST
featuredImage featuredImage
ਰਾਜੌਰੀ ਦੇ ਪਿੰਡ ਇਰਵਾਨ ਖਾਨੇਤਾਰ ਵਿਚ ਪਾਕਿਸਤਾਨੀ ਫੌਜ ਵੱਲੋਂ ਕੀਤੀ ਗੋਲੀਬਾਰੀ ’ਚ ਨੁਕਸਾਨਿਆ ਘਰ। ਫੋਟੋ: ਪੀਟੀਆਈ

ਆਦਿਲ ਅਖ਼ਜ਼ਰ/ਏਜੰਸੀ
ਸ੍ਰੀਨਗਰ, 8 ਮਈ
ਭਾਰਤ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ ’ਤੇ ਹਮਲੇ ਤੋਂ ਇਕ ਦਿਨ ਮਗਰੋਂ ਪਾਕਿਸਤਾਨ ਨੇ ਬੁੱਧਵਾਰ ਰਾਤ ਨੂੰ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਤੇ ਕੌਮਾਂਤਰੀ ਸਰਹੱਦ ਦੇ ਨਾਲ ਗੋਲੇ ਦਾਗੇ ਤੇ ਫਾਇਰਿੰਗ ਵੀ ਕੀਤੀ।

Advertisement

ਥਲ ਸੈਨਾ ਅਧਿਕਾਰੀ ਨੇ ਕਿਹਾ ਕਿ 7 ਤੇ 8 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਥਲ ਸੈਨਾ ਨੇ ਆਪਣੀਆਂ ਚੌਕੀਆਂ ਤੋਂ ਜੰਮੂ ਕਸ਼ਮੀਰ ਵਿਚ ਐੱਲਓਸੀ ਦੇ ਨਾਲ ਕੁਪਵਾੜਾ, ਬਾਰਾਮੂਲਾ, ਉੜੀ ਤੇ ਅਖਨੂਰ ਸੈਕਟਰਾਂ ਵਿਚ ਬਿਨਾਂ ਕਿਸੇ ਭੜਕਾਹਟ ਦੇ ਛੋਟੇ ਹਥਿਆਰਾਂ ਨਾਲ ਫਾਇਰਿੰਗ ਕੀਤੀ ਤੇ ਤੋਪਾਂ ਨਾਲ ਗੋਲੇ ਦਾਗੇ।

ਫੌਜੀ ਅਧਿਕਾਰੀਆਂ ਨੇ ਕਿਹਾ ਕਿ ਭਾਰਤੀ ਫੌਜ ਨੇ ਇਸ ਦਾ ਮੂੰਹ ਤੋੜਵਾਂ ਜਵਾਬ ਦਿੱਤਾ। ਮੰਗਲਵਾਰ ਅਤੇ ਬੁੱਧਵਾਰ ਦੀ ਰਾਤ ਨੂੰ ਪਾਕਿਸਤਾਨ ਵੱਲੋਂ ਉੱਤਰੀ ਕਸ਼ਮੀਰ ਵਿੱਚ ਕੰਟਰੋਲ ਰੇਖਾ (LoC) ਦੇ ਨਾਲ ਲੱਗਦੇ ਕਸਬਿਆਂ ਅਤੇ ਜੰਮੂ ਦੇ ਪੁਣਛ ਖੇਤਰ ਵਿੱਚ ਭਾਰੀ ਗੋਲਾਬਾਰੀ ਵਿੱਚ ਘੱਟੋ-ਘੱਟ 13 ਲੋਕ ਮਾਰੇ ਗਏ ਅਤੇ ਦਰਜਨਾਂ ਜ਼ਖਮੀ ਹੋ ਗਏ।

Advertisement

ਸਥਾਨਕ ਨਿਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਦੇ ਸਾਲਾਂ ਵਿੱਚ ਇੰਨੀ ਤੇਜ਼ ਗੋਲਾਬਾਰੀ ਨਹੀਂ ਦੇਖੀ। ਚੇਤੇ ਰਹੇ ਕਿ ਬੁੱਧਵਾਰ ਸਵੇਰੇ ਭਾਰਤ ਨੇ ਐਲਾਨ ਕੀਤਾ ਸੀ ਕਿ ਉਸ ਨੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (PoK) ਵਿੱਚ ਦਹਿਸ਼ਤੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਹੈ।

ਇਸ ਦੌਰਾਨ ਖ਼ਬਰ ਏਜੰਸੀ ਪੀਟੀਆਈ ਦੀ ਇਕ ਰਿਪੋਰਟ ਮੁਤਾਬਕ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਪਾਕਿਸਤਾਨ ਵੱਲੋਂ ਕੰਟਰੋਲ ਰੇਖਾ ਦੇ ਨਾਲ ਕੀਤੀ ਗੋਲੀਬੰਦੀ ਦੀ ਉਲੰਘਣਾ ਵਿਚ ਪੁਣਛ ਸੈਕਟਰ ਵਿਚ 13 ਆਮ ਨਾਗਰਿਕਾਂ ਦੀ ਜਾਨ ਜਾਂਦੀ ਰਹੀ ਹੈ ਜਦੋਂਕਿ ਕੁੱਲ 59 ਵਿਅਕਤੀ ਜ਼ਖ਼ਮੀ ਦੱਸੇ ਜਾਂਦੇ ਹਨ।

ਮੰਤਰਾਲੇ ਨੇ ਕਿਹਾ ਕਿ ਜ਼ਖ਼ਮੀਆਂ ’ਚੋਂ 44 ਜਣੇ ਪੁਣਛ ਨਾਲ ਸਬੰਧਤ ਹਨ। ਦੋਵਾਂ ਮੁਲਕਾਂ ਵਿਚਾਲੇ ਵਧਦੀ ਤਲਖੀ ਦਰਮਿਆਨ ਸਥਾਨਕ ਅਥਾਰਿਟੀਜ਼ ਨੇ ਹੁਕਮ ਦਿੱਤਾ ਹੈ ਕਿ ਜੰਮੂ ਖੇਤਰ ਦੇ ਪੰਜ ਸਰਹੱਦੀ ਜ਼ਿਲ੍ਹਿਆਂ ਵਿਚ ਸਾਰੇ ਵਿਦਿਅਕ ਅਦਾਰੇ ਵੀਰਵਾਰ ਨੂੰ ਦੂਜੇ ਦਿਨ ਵੀ ਬੰਦ ਰਹਿਣਗੇ।

 

Advertisement
Tags :
Pak resort to unprovoked firing along LOC