For the best experience, open
https://m.punjabitribuneonline.com
on your mobile browser.
Advertisement

ਯੂਪੀ: ਸੜਕ ਹਾਦਸੇ ਵਿੱਚ 15 ਹਲਾਕ, 13 ਜ਼ਖ਼ਮੀ

10:01 PM Sep 06, 2024 IST
ਯੂਪੀ  ਸੜਕ ਹਾਦਸੇ ਵਿੱਚ 15 ਹਲਾਕ  13 ਜ਼ਖ਼ਮੀ
ਹਾਥਰਸ ਵਿੱਚ ਸੜਕ ਹਾਦਸੇ ਮਗਰੋਂ ਰਾਹਤ ਕਾਰਜਾਂ ਵਿੱਚ ਜੁਟੇ ਲੋਕ।
Advertisement

ਹਾਥਰਸ (ਯੂਪੀ), 6 ਸਤੰਬਰ
ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਆਗਰਾ-ਅਲੀਗੜ੍ਹ ਕੌਮੀ ਮਾਰਗ ’ਤੇ ਰੋਡਵੇਜ਼ ਦੀ ਬੱਸ ਨੇ ਇੱਕ ਵੈਨ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ, ਜਿਸ ਵਿੱਚ 15 ਜਣਿਆਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਚਾਰ ਔਰਤਾਂ ਅਤੇ ਚਾਰ ਬੱਚੇ ਸ਼ਾਮਲ ਹਨ। ਕਈ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਯਾਤਰੀ ਹਾਥਰਸ ਤੋਂ ਆਗਰਾ ਜਾ ਰਹੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। -ਪੀਟੀਆਈ

Advertisement

Advertisement
Advertisement
Author Image

Advertisement