ਯੂਪੀ: ਪਟਾਕਾ ਫੈਕਟਰੀ ਵਿੱਚ ਧਮਾਕੇ ਕਾਰਨ 4 ਦੀ ਮੌਤ, 9 ਜ਼ਖਮੀ
05:05 PM Jun 16, 2025 IST
ਅਮਰੋਹਾ, 16 ਜੂਨ
Advertisement
ਅਮਰੋਹਾ ਜ਼ਿਲ੍ਹੇ ਦੇ ਪਿੰਡ ਅਤਰਸੀ ਵਿੱਚ ਇੱਕ ਲਾਇਸੈਂਸਸ਼ੁਦਾ ਪਟਾਕਾ ਯੂਨਿਟ ’ਚ ਹੋਏ ਧਮਾਕੇ ਕਾਰਨ ਘੱਟੋ-ਘੱਟ ਚਾਰ ਔਰਤਾਂ ਦੀ ਮੌਤ ਹੋ ਗਈ ਅਤੇ ਨੌਂ ਹੋਰ ਜ਼ਖਮੀ ਹੋ ਗਏ। ਧਮਾਕੇ ਦੀ ਸੂਚਨਾ ਮਿਲਣ ’ਤੇ ਸਥਾਨਕ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ ਗਿਆ ਹੈ। ਅਮਰੋਹਾ ਪੁਲੀਸ ਨੇ ਐਕਸ ’ਤੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਰਾਜਬਪੁਰ ਖੇਤਰ ਦੇ ਅਧੀਨ ਪਿੰਡ ਅਤਰਸੀ ਵਿੱਚ ਇੱਕ ਲਾਇਸੈਂਸਸ਼ੁਦਾ ਪਟਾਕਾ ਫੈਕਟਰੀ ਵਿੱਚ ਧਮਾਕੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚਦਿਆਂ 09 ਜ਼ਖਮੀ ਔਰਤਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ 4 ਮ੍ਰਿਤਕ ਔਰਤਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।’’ ਜ਼ਿਲ੍ਹਾ ਮੈਜਿਸਟ੍ਰੇਟ ਅਮਰੋਹਾ ਨਿਧੀ ਗੁਪਤਾ ਵਤਸ ਨੇ ਕਿਹਾ ਘਟਨਾ ਦੀ ਜਾਂਚ ਲਈ ਕਮੇਟੀ ਗਠਿਤ ਕੀਤੀ ਗਈ ਹੈ ਅਤੇ ਧਮਾਕੇ ਦੇ ਕਾਰਨਾਂ ਅਤੇ ਹਾਲਾਤਾਂ ਦੀ ਜਾਂਚ ਕਰੇਗੀ। -ਏਐੱਨਆਈ
Advertisement
Advertisement