ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਪੀ: ਸਕੂਲ ਦਾ ਛੱਜਾ ਡਿੱਗਣ ਕਾਰਨ 40 ਬੱਚੇ ਜ਼ਖ਼ਮੀ, 5 ਦੀ ਹਾਲਤ ਗੰਭੀਰ

01:25 PM Aug 23, 2024 IST

ਬਾਰਾਬੰਕੀ (ਯੂਪੀ), 23 ਅਗਸਤ
ਬਾਰਾਬੰਕੀ ਜ਼ਿਲ੍ਹੇ ਦੇ ਜਹਾਂਗੀਰਾਬਾਦ ਥਾਣਾ ਖੇਤਰ ਵਿੱਚ ਅਵਧ ਅਕੈਡਮੀ ਦੇ ਨਾਮ ਨਾਲ ਚਲਾਏ ਜਾ ਰਹੇ ਨਿੱਜੀ ਸਕੂਲ ਵਿੱਚ ਅੱਜ ਸਵੇਰੇ ਪਹਿਲੀ ਮੰਜ਼ਿਲ ਦਾ ਛੱਜਾ ਡਿੱਗਣ ਨਾਲ ਕਰੀਬ 40 ਬੱਚੇ ਜ਼ਖ਼ਮੀ ਹੋ ਗਏ। ਪੰਜ ਬੱਚਿਆਂ ਦੀ ਹਾਲਤ ਨਾਜ਼ੁਕ ਹੈ। ਬੱਚਿਆਂ ਦੀ ਪ੍ਰੀਖਿਆ ਅਵਧ ਅਕੈਡਮੀ ਸਕੂਲ ਵਿੱਚ ਹੋਣੀ ਸੀ। ਇਸ ਦੌਰਾਨ ਕਈ ਬੱਚੇ ਬਾਲਕੋਨੀ 'ਤੇ ਇਕੱਠੇ ਹੋ ਗਏ। ਦਬਾਅ ਕਾਰਨ ਬਾਲਕੋਨੀ ਅਚਾਨਕ ਡਿੱਗ ਗਈ। ਹਾਦਸੇ 'ਚ 40 ਬੱਚੇ ਜ਼ਖਮੀ ਹੋਏ ਹਨ, ਸਕੂਲ ਦੀ ਮਾਨਤਾ 10ਵੀਂ ਜਮਾਤ ਤੱਕ ਹੈ ਪਰ 12ਵੀਂ ਜਮਾਤ ਤੱਕ ਚੱਲ ਰਿਹਾ ਹੈ। ਸਕੂਲ ’ਚ 400 ਦੇ ਕਰੀਬ ਬੱਚੇ ਪੜ੍ਹਦੇ ਹਨ।

Advertisement

Advertisement
Advertisement
Advertisement