ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੁੂਪੀ: ਆਟੋ ਰਿਕਸ਼ਾ ਸਵਾਰਾਂ ਨੂੰ ਡੰਪਰ ਨੇ ਟੱਕਰ ਮਾਰੀ, 12 ਮੌਤਾਂ

06:29 AM Jan 26, 2024 IST
ਸ਼ਾਹਜਹਾਂਪੁਰ ’ਚ ਹਾਦਸੇ ਮਗਰੋਂ ਨੁਕਸਾਨੇ ਗਏ ਵਾਹਨਾਂ ਨੂੰ ਦੇਖਦੇ ਹੋਏ ਲੋਕ। -ਫੋਟੋ: ਪੀਟੀਆਈ

ਸ਼ਾਹਜਹਾਂਪੁਰ (ਯੂਪੀ), 25 ਜਨਵਰੀ
ਸ਼ਾਹਜਹਾਂਪੁਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਤੇਜ਼ ਰਫਤਾਰ ਡੰਪਰ ਦੇ ਆਟੋ-ਰਿਕਸ਼ਾ ਨਾਲ ਟਕਰਾਉਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ। ਸੰਘਣੀ ਧੁੰਦ ਕਾਰਨ ਅੱਲ੍ਹਾਗੰਜ ਪੁਲੀਸ ਸਟੇਸ਼ਨ ਦੀ ਹੱਦ ਅਧੀਨ ਫਰੂਖਾਬਾਦ ਰੋਡ ‘ਤੇ ਇਹ ਹਾਦਸਾ ਵਾਪਰਿਆ। ਪੁਲੀਸ ਵੱਲੋਂ ਡੰਪਰ ਨੂੰ ਜ਼ਬਤ ਕਰ ਲਿਆ ਗਿਆ ਹੈ। ਆਟੋ ਰਿਕਸ਼ਾ ’ਚ ਸਾਰੇ ਪੀੜਤ ਗੰਗਾ ਇਸ਼ਨਾਨ ਲਈ ਜਾ ਰਹੇ ਸਨ ਮਿ੍ਤਕਾਂ ’ਚ ਤਿੰਨ ਔਰਤਾਂ ਵੀ ਸ਼ਾਮਲ ਹਨ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਮੌਤੇ ਤੋਂ ਫਰਾਰ ਹੋ ਗਿਆ। ਪੁਲੀਸ ਨੇ ਅਣਪਛਾਤੇ ਡਰਾਈਵਰ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦੇ ਤੁਰੰਤ ਇਲਾਜ ਨੂੰ ਤਰਜੀਹ ਦੇਣ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ। -ਪੀਟੀਆਈ

Advertisement

Advertisement