ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਪੀ ਜ਼ਿਮਨੀ ਚੋਣਾਂ: ਬਸਪਾ ਸਾਰੀਆਂ 10 ਵਿਧਾਨ ਸਭਾ ਸੀਟਾਂ ’ਤੇ ਉਤਾਰੇਗੀ ਉਮੀਦਵਾਰ: ਮਾਇਆਵਤੀ

07:48 AM Aug 12, 2024 IST
ਲਖਨਊ ਵਿੱਚ ਬਸਪਾ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਦੀ ਹੋਈ ਮਾਇਆਵਤੀ। -ਫੋਟੋ: ਪੀਟੀਆਈ

ਲਖਨਊ, 11 ਅਗਸਤ
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਸਾਰੀਆਂ 10 ਵਿਧਾਨ ਸਭਾ ਸੀਟਾਂ ’ਤੇ ਆਪਣੇ ਉਮੀਦਵਾਰ ਉਤਾਰੇਗੀ। ਇਨ੍ਹਾਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਬਸਪਾ ਮੁਖੀ ਨੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ। ਇਸ ਦੌਰਾਨ ਬਸਪਾ ਮੁਖੀ ਨੇ ਭਾਜਪਾ ’ਤੇ ਲੋਕਾਂ ’ਚ ਵੰਡ ਪਾਉਣ ਲਈ ਸਾਜ਼ਿਸ਼ਾਂ ਘੜਨ ਦਾ ਦੋਸ਼ ਵੀ ਲਗਾਇਆ। ਚੋਣ ਕਮਿਸ਼ਨ ਵੱਲੋਂ ਕਰਹਾਲ, ਮਿਲਕੀਪੁਰ, ਕਟੇਹਾਰੀ, ਕੁੰਦਰਕੀ, ਗਾਜ਼ੀਆਬਾਦ, ਖੈਰ, ਮੀਰਾਪੁਰ, ਫੂਲਪੁਰ, ਮਝਵਾਂ ਅਤੇ ਸੀਸਾਮਊ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸ਼ਡਿਊਲ ਅਜੇ ਜਾਰੀ ਕੀਤਾ ਜਾਣਾ ਬਾਕੀ ਹੈ।
ਇੱਥੇ ਇਕ ਬਿਆਨ ਜਾਰੀ ਕਰ ਕੇ ਪਾਰਟੀ ਨੇ ਕਿਹਾ ਕਿ ਬਸਪਾ ਦੀ ਸੂਬਾ ਇਕਾਈ ਦੇ ਸਾਰੇ ਸੀਨੀਅਰ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕਰ ਕੇ ਮਾਇਆਵਤੀ ਨੇ ਆਗਾਮੀ ਵਿਧਾਨ ਸਭਾ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਪਾਰਟੀ ਨੇ ਕਿਹਾ, ‘‘ਲੋਕ ਸਭਾ ਚੋਣਾਂ ਤੋਂ ਬਾਅਦ 10 ਵਿਧਾਨ ਸਭਾ ਸੀਟਾਂ ਖਾਲੀ ਹੋ ਗਈਆਂ ਹਨ। ਹੁਣ ਤੱਕ ਇਸ ਸਬੰਧੀ ਤਰੀਕ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਸ ਸਬੰਧੀ ਗਤੀਵਿਧੀਆਂ ਲਗਾਤਾਰ ਵਧ ਰਹੀਆਂ ਹਨ। ਖ਼ਾਸ ਕਰ ਕੇ, ਕਾਬਜ਼ ਧਿਰ ਭਾਰਤੀ ਜਨਤਾ ਪਾਰਟੀ ਅਤੇ ਇਸ ਦੀ ਸਰਕਾਰ ਨੇ ਇਸ ਨੂੰ ਵੱਕਾਰ ਦਾ ਸਵਾਲ ਬਣਾਇਆ ਹੋਇਆ ਹੈ ਜਿਸ ਕਰ ਕੇ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਲੋਕਾਂ ਦੀ ਦਿਲਚਸਪੀ ਵਧ ਰਹੀ ਹੈ।’’
ਬਿਆਨ ਵਿੱਚ ਕਿਹਾ ਗਿਆ ਹੈ, ‘‘ਬਸਪਾ ਵੱਲੋਂ ਉਨ੍ਹਾਂ ਸਾਰੀਆਂ ਸੀਟਾਂ ’ਤੇ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਣਗੇ, ਜਿੱਥੇ ਕਿ ਜ਼ਿਮਨੀ ਚੋਣਾਂ ਹੋਣੀਆਂ ਹਨ ਅਤੇ ਪਾਰਟੀ ਪੂਰੇ ਜ਼ੋਰ-ਸ਼ੋਰ ਨਾਲ ਇਹ ਚੋਣਾਂ ਲੜੇਗੀ।’’ ਵਿਧਾਇਕਾਂ ਦੇ ਲੋਕ ਸਭਾ ਲਈ ਚੁਣੇ ਜਾਣ ਤੋਂ ਬਾਅਦ ਨੌਂ ਵਿਧਾਨ ਸਭਾ ਸੀਟਾਂ ਖਾਲੀ ਹੋ ਗਈਆਂ ਸਨ ਜਦਕਿ ਸਮਾਜਵਾਦੀ ਪਾਰਟੀ ਦੇ ਆਗੂ ਇਰਫਾਨ ਸੋਲੰਕੀ ਨੂੰ ਇਕ ਅਪਰਾਧਿਕ ਕੇਸ ਵਿੱਚ ਸਜ਼ਾ ਹੋਣ ਮਗਰੋਂ ਉਸ ਨੂੰ ਵਿਧਾਇਕ ਦੇ ਅਹੁਦੇ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਸੀਸਾਮਊ ਸੀਟ ਵੀ ਖਾਲੀ ਹੋ ਗਈ। ਭਾਜਪਾ ’ਤੇ ਹਮਲਾ ਤੇਜ਼ ਕਰਦਿਆਂ ਮਾਇਆਵਤੀ ਨੇ ਕਿਹਾ, ‘‘ਆਮ ਲੋਕਾਂ ਵਿੱਚ ਭਾਜਪਾ ਪ੍ਰਤੀ ਕਾਫੀ ਗੁੱਸਾ ਹੈ ਕਿਉਂਕਿ ਭਗਵਾਂ ਪਾਰਟੀ ਦੀ ਕੇਂਦਰ ਤੇ ਸੂਬੇ ਵਿਚਲੀ ਸਰਕਾਰ ਨਾ ਸਿਰਫ ਵਧਦੀ ਗਰੀਬੀ, ਬੇਰੁਜ਼ਗਾਰੀ, ਮਹਿੰਗਾਈ ਅਤੇ ਪਛੜੇਪਣ ਨੂੰ ਰੋਕਣ ਵਿੱਚ ਅਸਫ਼ਲ ਰਹੀ ਹੈ ਬਲਕਿ ਇਸ ਨੇ ਇਨ੍ਹਾਂ ਸਮੱਸਿਆਵਾਂ ਵੱਲ ਬਿਲਕੁਲ ਧਿਆਨ ਵੀ ਨਹੀਂ ਦਿੱਤਾ ਹੈ। ਭਾਜਪਾ ਨੇ ਇਨ੍ਹਾਂ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਤਬਾਹਕੁਨ ਬੁੱਲਡੋਜ਼ਰ ਚਲਾਉਣ ਦੀ ਰਾਜਨੀਤੀ ਕੀਤੀ ਅਤੇ ਅਜੇ ਵੀ ਜਾਤੀ ਤੇ ਫਿਰਕੂ ਹਿੰਸਾ ਜਾਂ ਵਿਵਾਦ ਪੈਦਾ ਕਰਨ ਦੀਆਂ ਸਾਜ਼ਿਸ਼ਾਂ ਘੜਦੀ ਰਹਿੰਦੀ ਹੈ। -ਪੀਟੀਆਈ

Advertisement

Advertisement