ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੱਖਾਂ ਨੂੰ ਅਤਿਵਾਦੀ ਕਹਿਣ ਵਾਲੇ ਪੁਲੀਸ ਅਧਿਕਾਰੀ ਖ਼ਿਲਾਫ਼ ਕਾਰਵਾਈ ਕਰੇ ਯੂਪੀ ਸਰਕਾਰ: ਧਾਮੀ

08:28 AM Jul 31, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 30 ਜੁਲਾਈ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਬੀਤੇ ਦਿਨੀਂ ਪੁਲੀਸ ਅਧਿਕਾਰੀ ਵੱਲੋਂ ਸਿੱਖਾਂ ਨੂੰ ਅਤਿਵਾਦੀ ਕਹਿ ਕੇ ਬੁਲਾਉਣ ਦੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਿੱਖਾਂ ਦੀਆਂ ਕੁਰਬਾਨੀਆਂ ਕਾਰਨ ਹੀ ਭਾਰਤ ਦਾ ਸੱਭਿਆਚਾਰ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੀ ਸਰਕਾਰ ਸਬੰਧਤ ਅਧਿਕਾਰੀ ਖਿਲਾਫ਼ ਸਖ਼ਤ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾ ਹੀ ਸਰਬੱਤ ਦੇ ਭਲੇ ਦੀ ਕਾਮਨਾ ਕਰਦੇ ਹਨ। ਕੁਦਰਤੀ ਆਫ਼ਤਾਂ ਸਮੇਂ ਸਿੱਖਾਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਪੂਰੀ ਦੁਨੀਆਂ ਨੇ ਸਲਾਹਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਭਾਰਤ ਵਿੱਚ ਘੱਟ ਗਿਣਤੀਆਂ ਅਤੇ ਖਾਸ ਕਰਕੇ ਸਿੱਖਾਂ ’ਤੇ ਨਫਰਤੀ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਅਜਿਹੇ ਪੁਲੀਸ ਅਧਿਕਾਰੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ।

Advertisement

Advertisement
Advertisement