ਯੂਪੀ: ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਸੁਣਵਾਈ ਹੁਣ 7 ਜੂਨ ਨੂੰ
11:24 AM May 27, 2024 IST
Advertisement
ਸੁਲਤਾਨਪੁਰ (ਯੂਪੀ), 27 ਮਈ
2018 ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਾਇਰ ਕੇਸ ਦੀ ਅਗਲੀ ਸੁਣਵਾਈ ਹੁਣ 7 ਜੂਨ ਨੂੰ ਹੋਵੇਗੀ। ਰਾਹੁਲ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਅੱਜ ਕਿਹਾ ਕਿ ਮਾਮਲੇ ਦੀ ਸੁਣਵਾਈ ਅੱਜ ਹੋਣੀ ਸੀ ਪਰ ਉਨ੍ਹਾਂ ਨੇ ਅਦਾਲਤ 'ਚ ਅਰਜ਼ੀ ਦਾਇਰ ਕਰਕੇ ਦੱਸਿਆ ਹੈ ਕਿ ਉਨ੍ਹਾਂ ਦਾ ਮੁਵੱਕਿਲ ਲੋਕ ਸਭਾ ਚੋਣਾਂ ਦੇ ਪ੍ਰਚਾਰ 'ਚ ਰੁੱਝੇ ਹੋਣ ਕਾਰਨ ਅਦਾਲਤ 'ਚ ਪੇਸ਼ ਨਹੀਂ ਹੋ ਸਕਿਆ। ਭਾਜਪਾ ਨੇਤਾ ਵਿਜੈ ਮਿਸ਼ਰਾ ਨੇ ਰਾਹੁਲ ਖ਼ਿਲਾਫ਼ 6 ਸਾਲ ਪਹਿਲਾਂ ਮਾਣਹਾਨੀ ਦੇ ਦੋਸ਼ 'ਚ ਸ਼ਿਕਾਇਤ ਦਰਜ ਕਰਵਾਈ ਸੀ।
Advertisement
Advertisement