For the best experience, open
https://m.punjabitribuneonline.com
on your mobile browser.
Advertisement

ਯੂਪੀ: ਮਦਰਸਿਆਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ 'ਚ ਭੇਜਣ ਦੇ ਹੁਕਮ

12:36 PM Jul 12, 2024 IST
ਯੂਪੀ  ਮਦਰਸਿਆਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ  ਚ ਭੇਜਣ ਦੇ ਹੁਕਮ
Representational
Advertisement

ਲਖਨਊ, 12 ਜੁਲਾਈ
ਉੱਤਰ ਪ੍ਰਦੇਸ਼ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਮਦਰਸਿਆਂ ਵਿਚ ਪੜ੍ਹਣ ਵਾਲੇ ਗੈਰ ਮੁਸਲਿਮ ਵਿਦਿਆਰਥੀਆਂ ਅਤੇ ਬਿਨਾਂ ਮਾਨਤਾ ਤੋਂ ਚੱਲ ਰਹੇ ਮਦਰਸਿਆਂ ਦੇ ਸਾਰੇ ਵਿਦਿਆਰਥੀਆਂ ਨੂੰ ਮੁਢਲੀ ਸਿੱਖਿਆ ਕੌਂਸਲ ਦੇ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਦੇ ਹੁਕਮ ਦਿੱਤੇ ਹਨ। ਮੁਸਲਿਮ ਸੰਗਠਨ ਜਮੀਅਤ ਉਲਮਾ-ਏ-ਹਿੰਦ ਨੇ ਇਨ੍ਹਾਂ ਹੁਕਮਾਂ ਨੂੰ ਅਸੰਵਿਧਾਨਿਕ ਕਰਾਰ ਦਿੰਦਿਆਂ ਵਾਪਸ ਲੈਣ ਦੀ ਮੰਗ ਕੀਤੀ ਹੈ।
ਸਕੱਤਰ ਦੁਰਗਾ ਸ਼ੰਕਰ ਮਿਸ਼ਰਾ ਨੇ 7 ਜੂਨ ਦੇ ਕੌਮੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਇੱਕ ਪੱਤਰ ਦਾ ਹਵਾਲਾ ਦਿੰਦੇ ਹੋਏ ਰਾਜ ਦੇ ਸਾਰੇ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਇਹ ਹੁਕਮ ਜਾਰੀ ਕੀਤੇ ਹਨ। ਜਿਸ ਵਿਚ ਸੂਬੇ ਦੇ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਮਦਰਸਿਆਂ ਵਿਚ ਪੜ੍ਹਨ ਵਾਲੇ ਗੈਰਮੁਸਲਿਮ ਵਿਦਿਆਰਥੀਆਂ ਨੂੰ ਰਸਮੀ ਸਿੱਖਿਆ ਪ੍ਰਦਾਨ ਕਰਨ ਲਈ ਮੁਢਲੀ ਸਿੱਖਿਆ ਕੌਂਸਲ ਦੇ ਸਕੂਲਾਂ ਵਿੱਚ ਭਰਤੀ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ।
ਦੇਸ਼ ਦੇ ਮੁਸਲਮਾਨਾਂ ਦੀ ਸਭ ਤੋਂ ਵੱਡੀ ਸਮਾਜਿਕ ਸੰਸਥਾ ਜਮੀਅਤ ਉਲੇਮਾ-ਏ-ਹਿੰਦ ਨੇ ਸਰਕਾਰ ਦੇ ਇਸ ਹੁਕਮ ਨੂੰ ਅਸੰਵਿਧਾਨਿਕ ਅਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਉਲੰਘਣਾ ਕਰਨ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਇਸ ਹੁਕਮ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। -ਪੀਟੀਆਈ

Advertisement

Advertisement
Author Image

Puneet Sharma

View all posts

Advertisement
Advertisement
×