ਯੂਪੀ: ਸੁਪਰੀਮ ਕੋਰਟ ਨੇ ਮਹਿਲਾ ਪੱਤਰਕਾਰ ਖਿਲਾਫ਼ ਸਖ਼ਤ ਕਾਰਵਾਈ ਤੋਂ ਵਰਜਿਆ
07:21 AM Oct 25, 2024 IST
ਨਵੀਂ ਦਿੱਲੀ, 24 ਅਕਤੂਬਰ
ਸੁਪਰੀਮ ਕੋਰਟ ਨੇ ਉੁੱਤਰ ਪ੍ਰਦੇਸ਼ ਵਿਚ ਦਰਜ ਚਾਰ ਕੇਸਾਂ ਦੇ ਸਬੰਧ ਵਿਚ ਸੂਬਾ ਸਰਕਾਰ ਨੂੰ ਮਹਿਲਾ ਪੱਤਰਕਾਰ ਖਿਲਾਫ਼ ਕਿਸੇ ਸਖ਼ਤ ਕਾਰਵਾਈ ਤੋਂ ਵਰਜਿਆ ਹੈ। ਜਸਟਿਸ ਬੀਆਰ ਗਵਈ, ਜਸਟਿਸ ਪੀਕੇ ਮਿਸ਼ਰਾ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਪੱਤਰਕਾਰ ਮਮਤਾ ਤ੍ਰਿਪਾਠੀ ਵੱਲੋਂ ਦਾਇਰ ਪਟੀਸ਼ਨ ’ਤੇ ਨੋਟਿਸ ਜਾਰੀ ਕਰਦਿਆਂ ਉੱਤਰ ਪ੍ਰਦੇਸ਼ ਸਰਕਾਰ ਤੋਂ ਜਵਾਬ ਮੰਗਿਆ ਹੈ। ਤ੍ਰਿਪਾਠੀ ਨੇ ਪਟੀਸ਼ਨ ਵਿਚ ਇਹ ਸਾਰੇ ਕੇਸ ਖਾਰਜ ਕਰਨ ਦੀ ਮੰਗ ਕੀਤੀ ਹੈ। ਪੱਤਰਕਾਰ ਨੇ ਐੱਫਆਈਆਰਜ਼ ਨੂੰ ਸਿਆਸਤ ਤੋਂ ਪ੍ਰੇਰਿਤ ਅਤੇ ਪ੍ਰੈੱਸ ਦੀ ਆਜ਼ਾਦੀ ਖੋਹਣ ਦੇ ਇਰਾਦੇ ਨਾਲ ਦਾਇਰ ਕੀਤੀਆਂ ਦੱਸਿਆ ਸੀ। ਕੇਸ ਦੀ ਅਗਲੀ ਸੁਣਵਾਈ 4 ਹਫ਼ਤੇ ਬਾਅਦ ਹੋਵੇਗੀ। -ਪੀਟੀਆਈ
Advertisement
Advertisement