ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉਰਦੂ ਭਾਸ਼ਾ ਦੇ ਸਿਖਲਾਈ ਕੋਰਸ ’ਚ 20 ਤੱਕ ਲਿਆ ਜਾ ਸਕਦੈ ਦਾਖ਼ਲਾ

08:00 AM Jan 11, 2025 IST

ਪਟਿਆਲਾ:

Advertisement

ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਪਟਿਆਲਾ ’ਚ ‘ਉਰਦੂ ਆਮੋਜ਼’ ਸਿਖਲਾਈ ਦੀਆਂ ਜਮਾਤਾਂ ਵਿੱਚ ਦਾਖ਼ਲਾ ਲੈਣ ਦੀ ਆਖ਼ਰੀ ਮਿਤੀ 10 ਜਨਵਰੀ 2025 ਤੋਂ ਵਧਾ ਕੇ 20 ਜਨਵਰੀ ਕੀਤੀ ਗਈ ਹੈ। ਇਹ ਸਿਖਲਾਈ ਜਨਵਰੀ ਮਹੀਨੇ (2025) ਤੋਂ ਸ਼ੁਰੂ ਹੋ ਕੇ ਜੂਨ (2025) ਮਹੀਨੇ ਤੱਕ ਚੱਲੇਗੀ। ਇਸ ਸਿਖਲਾਈ ਦੀ ਮਿਆਦ ਛੇ ਮਹੀਨੇ ਦੀ ਹੈ। ਸਿਖਲਾਈ ਦੀ ਸਮੁੱਚੀ ਇੱਕ ਵਾਰ ਦੀ ਫੀਸ 500 ਰੁਪਏ ਹੈ। ਇਸ ਜਮਾਤ ਦਾ ਸਮਾਂ ਸ਼ਾਮ 5 ਵਜੇ ਤੋਂ ਲੈ ਕੇ 6 ਵਜੇ ਤੱਕ ਦਾ ਹੈ। ਇਸ ਲਈ ਉਰਦੂ ਸਿੱਖਣ ਦੇ ਚਾਹਵਾਨ 20 ਜਨਵਰੀ ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ ਵਿੱਚ ਆਪਣਾ ਫਾਰਮ ਭਰ ਕੇ ਦਾਖ਼ਲਾ ਲੈ ਸਕਦੇ ਹਨ। -ਪੱਤਰ ਪ੍ਰੇਰਕ

Advertisement
Advertisement