ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਾਈਪ ਅਤੇ ਸ਼ਾਰਟਹੈਂਡ ਲਈ 25 ਤੱਕ ਲਿਆ ਜਾ ਸਕਦਾ ਹੈ ਦਾਖ਼ਲਾ

08:35 AM Sep 14, 2023 IST

ਜਲੰਧਰ : ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਨੇ ਦੱਸਿਆ ਕਿ ਭਾਸ਼ਾ ਵਿਭਾਗ, ਜਲੰਧਰ ਵਲੋਂ ਪਹਿਲੀ ਸਤੰਬਰ ਤੋਂ ਸ਼ੁਰੂ ਕੀਤੇ ਪੰਜਾਬੀ ਕੰਪਿਊਟਰ ਟਾਈਪ, ਸ਼ਾਰਟਹੈਂਡ ਅਧਿਐਨ ਤੇ ਅਧਿਆਪਨ ਅਤੇ ਹਾਈਸਪੀਡ ਕੋਰਸ ਲਈ ਦਾਖ਼ਲੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਲਈ 25 ਸਤੰਬਕ ਤੱਕ ਦਾਖ਼ਲਾ ਪੱਤਰ ਜਮ੍ਹਾਂ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਦਾਖ਼ਲੇ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ, ਕਮਰਾ ਨੰਬਰ 215, ਦੂਜੀ ਮੰਜ਼ਿਲ, ਤਹਿਸੀਲ ਕੰਪਲੈਕਸ, ਜਲੰਧਰ ਵਿੱਚ ਪਹੁੰਚ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਇਕ ਸਾਲਾ ਕੋਰਸ ਲਈ ਵਿਦਿਅਕ ਯੋਗਤਾ ਗ੍ਰੈਜੂਏਸ਼ਨ ਹੈ। - ਪੱਤਰ ਪ੍ਰੇਰਕ

Advertisement

Advertisement