ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੁਧਾਰੂ ਪਸ਼ੂਆਂ ਦੇ ਬੀਮੇ ’ਤੇ 70 ਫੀਸਦ ਤੱਕ ਸਬਸਿਡੀ ਉਪਲੱਬਧ

06:50 AM Jul 23, 2024 IST

ਪੱਤਰ ਪ੍ਰੇਰਕ
ਜਲੰਧਰ, 22 ਜੁਲਾਈ
ਜ਼ਿਲ੍ਹੇ ਦੇ ਲੋਕਾਂ ਨੂੰ ਪਸ਼ੂ ਪਾਲਣ ਦੇ ਧੰਦੇ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਦੁਧਾਰੂ ਪਸ਼ੂਆਂ ਦੇ ਬੀਮੇ ’ਤੇ 70 ਫੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਡਿਪਟੀ ਡਾਇਰੈਕਟਰ (ਡੇਅਰੀ ਵਿਕਾਸ) ਦਵਿੰਦਰ ਸਿੰਘ ਨੇ ਦੱਸਿਆ ਕਿ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਮੂੰਹ-ਖੁਰ, ਲੰਪੀ ਸਕਿਨ, ਗਲ ਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੌਤ ਹੋ ਜਾਂਦੀ ਹੈ। ਇਨ੍ਹਾਂ ਮੌਤਾਂ ਨਾਲ ਛੋਟੇ ਤੇ ਦਰਮਿਆਨੇ ਡੇਅਰੀ ਮਾਲਕਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ ਤੇ ਇਸ ਨੁਕਸਾਨ ਨੂੰ ਘੱਟ ਕਰਨ ਲਈ ਸੂਬਾ ਸਰਕਾਰ ਵੱਲੋਂ ਜਨਰਲ ਜਾਤੀ ਦੇ ਪਸ਼ੂ ਪਾਲਕਾਂ ਨੂੰ 50 ਫੀਸਦੀ ਅਤੇ ਅਨੁਸੂਚਿਤ ਜਾਤੀ ਦੇ ਪਸ਼ੂ ਪਾਲਕਾਂ ਨੂੰ 70 ਫੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਡਿਪਟੀ ਡਾਇਰੈਕਟਰ (ਡੇਅਰੀ ਵਿਕਾਸ) ਨੇ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ ਪਸ਼ੂ ਪਾਲਕ 1 ਤੋਂ 5 ਪਸ਼ੂਆਂ ਦਾ ਬੀਮਾ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਪਸ਼ੂਆਂ ਦੀ ਕੀਮਤ 70,000 ਰੁਪਏ ਨਿਰਧਾਰਿਤ ਕੀਤੀ ਗਈ ਹੈ ਅਤੇ ਇਸ ਸਕੀਮ ਅਧੀਨ ਇਕ ਸਾਲ ਦਾ ਬੀਮਾ ਐੱਸ.ਸੀ./ਐੱਸ.ਟੀ. ਲਾਭਪਾਤਰੀਆਂ ਦੇ ਪਸ਼ੂਆਂ ਦਾ ਇਕ ਸਾਲ ਦਾ ਬੀਮਾ 672 ਰੁਪਏ, ਦੋ ਸਾਲ ਦਾ ਬੀਮਾ 1260 ਰੁਪਏ ਅਤੇ ਤਿੰਨ ਸਾਲ ਦਾ ਬੀਮਾ 1680 ਰੁਪਏ ਹੋਵੇਗਾ। ਇਸੇ ਤਰ੍ਹਾਂ ਜਨਰਲ ਸ਼੍ਰੇਣੀ ਦੇ ਲਾਭਪਾਤਰੀਆਂ ਦੇ ਪਸ਼ੂ ਪਾਲਕਾਂ ਲਈ ਇਕ ਸਾਲ ਦੇ ਬੀਮੇ ਲਈ 1120 ਰੁਪਏ, ਦੋ ਸਾਲ ਦੇ ਬੀਮੇ ਲਈ 2100 ਰੁਪਏ ਅਤੇ ਤਿੰਨ ਸਾਲ ਦੇ ਬੀਮੇ ਲਈ 2800 ਰੁਪਏ ਅਦਾ ਕਰਨੇ ਹੋਣਗੇ।

Advertisement

Advertisement