ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਪੀ: ਬ੍ਰਿਜ ਭੂਸ਼ਨ ਦੇ ਪੁੱਤਰ ਦੇ ਕਾਫ਼ਲੇ ਦੀ ਲਪੇਟ ’ਚ ਆਉਣ ਕਾਰਨ ਦੋ ਹਲਾਕ

06:57 AM May 30, 2024 IST
ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰਨ ਵਾਲੀ ਕਰਨ ਭੂਸ਼ਨ ਸਿੰਘ ਦੇ ਸੁਰੱਖਿਆ ਕਾਫਲੇ ਦੀ ਗੱਡੀ। -ਫੋਟੋ: ਪੀਟੀਆਈ

ਗੋਂਡਾ (ਯੂਪੀ), 29 ਮਈ
ਗੋਂਡਾ ਜ਼ਿਲ੍ਹੇ ਵਿੱਚ ਕੈਸਰਗੰਜ ਤੋਂ ਸੰਸਦ ਮੈਂਬਰ ਤੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਪੁੱਤਰ ਤੇ ਇਸ ਸੀਟ ਤੋਂ ਭਾਜਪਾ ਉਮੀਦਵਾਰ ਕਰਨ ਭੂਸ਼ਨ ਸਿੰਘ ਦੇ ਕਾਫ਼ਲੇ ਵਿੱਚ ਸ਼ਾਮਲ ਵਾਹਨ ਵੱਲੋਂ ਟੱਕਰ ਮਾਰੇ ਜਾਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇੱਕ ਔਰਤ ਵੀ ਗੰਭੀਰ ਜ਼ਖ਼ਮੀ ਹੋਈ ਹੈ। ਇਸ ਘਟਨਾ ਤੋਂ ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਪੁਲੀਸ ਨੇ ਦੱਸਿਆ ਕਿ ਵਾਹਨ ਦੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਜ਼ਖ਼ਮੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਸਥਾਨ ’ਤੇ ਚਾਰ ਥਾਣਿਆਂ ਦੀ ਪੁਲੀਸ ਤਾਇਨਾਤ ਕੀਤੀ ਗਈ ਹੈ।
ਕਰਨਾਲਗੰਜ ਥਾਣੇ ਦੇ ਐੱਸਐੱਚਓ ਨਿਰਭੈ ਨਰਾਇਣ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰਿਹਾਨ ਖ਼ਾਨ (17) ਅਤੇ ਸ਼ਹਿਜ਼ਾਦ ਖ਼ਾਨ (20) ਵਜੋਂ ਹੋਈ ਹੈ। ਕਾਫ਼ਲੇ ਵਿੱਚ ਸ਼ਾਮਲ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਐੱਸਐੱਚਓ ਨੇ ਕਿਹਾ ਕਿ ਐੱਸਯੂਵੀ ਬੇਕਾਬੂ ਹੋ ਗਈ ਅਤੇ ਉਸ ਨੇ ਸੜਕ ਕਿਨਾਰੇ ਜਾ ਰਹੀ ਸੀਤਾ ਦੇਵੀ (60) ਨੂੰ ਵੀ ਟੱਕਰ ਮਾਰ ਦਿੱਤੀ। ਵਧੀਕ ਐੱਸਪੀ ਰਾਧੇ ਸ਼ਿਆਮ ਰਾਏ ਨੇ ਦੱਸਿਆ ਕਿ ਮੁਲਜ਼ਮ ਡਰਾਈਵਰ ਦੀ ਪਛਾਣ ਲਵਕੁਸ਼ ਸ੍ਰੀਵਾਸਤਵ (30) ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਇਸ ਘਟਨਾ ਮਗਰੋਂ ਗੁੱਸੇ ਵਿੱਚ ਆਏ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਤੇ ਸਥਾਨਕ ਵਾਸੀਆਂ ਨੇ ਸੜਕ ਜਾਮ ਕਰ ਦਿੱਤੀ ਅਤੇ ਹਾਦਸੇ ਵਿੱਚ ਸ਼ਾਮਲ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਸੀਨੀਅਰ ਅਧਿਕਾਰੀਆਂ ਨੇ ਸਖ਼ਤ ਕਾਰਵਾਈ ਦਾ ਭਰੋਸਾ ਦੇ ਕੇ ਪ੍ਰਦਰਸ਼ਨਕਾਰੀਆਂ ਨੂੰ
ਸ਼ਾਂਤ ਕੀਤਾ। -ਪੀਟੀਆਈ

Advertisement

ਨਾਗਰਿਕਾਂ ਨੂੰ ‘ਫਾਲਤੂ ਮੋਹਰੇ’ ਸਮਝਦੀ ਹੈ ਭਾਜਪਾ: ਟੀਐੱਮਸੀ

ਨਵੀਂ ਦਿੱਲੀ: ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਪੁੱਤਰ ਦੇ ਕੈਸਰਗੰਜ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਕਰਨ ਭੂਸ਼ਨ ਸਿੰਘ ਦੇ ਕਾਫ਼ਲੇ ਵਿੱਚ ਵਾਪਰੀ ਘਟਨਾ ਮਗਰੋਂ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੀ ਸੰਸਦ ਮੈਂਬਰ ਸਾਗਰਿਕਾ ਘੋਸ਼ ਨੇ ਦੋਸ਼ ਲਾਇਆ ਕਿ ਭਾਜਪਾ ਨਾਗਰਿਕਾਂ ਨਾਲ ‘ਫਾਲਤੂ ਮੋਹਰਿਆਂ’ ਵਾਂਗ ਵਿਵਹਾਰ ਕਰਦੀ ਹੈ। ਟੀਐੱਮਸੀ ਸੰਸਦ ਮੈਂਬਰ ਘੋਸ਼ ਨੇ ‘ਐਕਸ’ ’ਤੇ ਕਿਹਾ, ‘‘ਭਾਜਪਾ ਉਮੀਦਵਾਰ ਕਰਨ ਭੂਸ਼ਨ ਸਿੰਘ (ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਪੁੱਤਰ) ਦੇ ਕਾਫ਼ਲੇ ਵਿੱਚ ਇੱਕ ਕਾਰ ਨੇ ਦੋ ਨੌਜਵਾਨਾਂ ਨੂੰ ਕੁਚਲ ਦਿੱਤਾ ਅਤੇ ਇੱਕ ਔਰਤ ਨੂੰ ਜ਼ਖ਼ਮੀ ਕਰ ਦਿੱਤਾ। ਯਾਦ ਕਰੋ ਕਿ ਕਿਵੇਂ ਭਾਜਪਾ ਦੇ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ 2021 ਵਿੱਚ ਲਖੀਮਪੁਰ ਖੀਰੀ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕੁਚਲ ਦਿੱਤਾ ਸੀ।’’ -ਪੀਟੀਆਈ

Advertisement
Advertisement
Advertisement