ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਮਜ਼ਦਗੀ ਪੱਤਰ ਰੱਦ ਹੋਣ ’ਤੇ ਟੀਟੂ ਬਾਣੀਏ ਵੱਲੋਂ ਹੰਗਾਮਾ

08:40 AM May 11, 2024 IST
ਲੁਧਿਆਣਾ ਦੇ ਡੀਸੀ ਦਫ਼ਤਰ ਵਿੱਚ ਵਿਰੋਧ ਜ਼ਾਹਰ ਕਰਦੇ ਹੋਏ ਆਜ਼ਾਦ ਉਮੀਦਵਾਰ। ਫੋਟੋ: ਹਿਮਾਂਸ਼ੂ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 10 ਮਈ
ਇੱਥੇ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਭਰਨ ਪੁੱਜੇ ਟੀਟੂ ਬਾਣੀਆਂ ਨੇ ਅੱਜ ਡੀਸੀ ਦਫ਼ਤਰ ਬਾਹਰ ਹੰਗਾਮਾ ਕੀਤਾ। ਉਨ੍ਹਾਂ ਦੀ ਸੁਰੱਖਿਆ ਕਰਮੀਆਂ ਨਾਲ ਬਹਿਸ ਤੇ ਧੱਕਾ-ਮੁੱਕੀ ਵੀ ਹੋਈ। ਦੂਜੇ ਪਾਸੇ ਪ੍ਰਸ਼ਾਸਨ ਨੇ ਕਾਗਜ਼ਾਂ ਦੀ ਮੁੜ ਪੜਤਾਲ ਕਰਨ ਦੀ ਸਹਿਮਤੀ ਜਤਾਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਅਧਿਕਾਰੀ ਤੇ ਪ੍ਰਸ਼ਾਸਨਿਕ ਅਧਿਕਾਰੀ ਜਾਣਬੁੱਝ ਕੇ ਆਜ਼ਾਦ ਉਮੀਦਵਾਰਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ ਤੇ ਉਨ੍ਹਾਂ ਦੇ ਕਾਗਜ਼ਾਂ ’ਚ ਕੋਈ ਨਾ ਕੋਈ ਖਾਮੀ ਕੱਢ ਕੇ ਰੱਦ ਕਰ ਰਹੇ ਹਨ। ਉਨ੍ਹਾਂ ਦਾ 26-ਏ ਦਾ ਫਾਰਮ ਰੱਦ ਕਰ ਕੇ ਦੁਬਾਰਾ ਤਿਆਰ ਕਰਵਾਉਣ ਲਈ ਆਖਿਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਵੱਡੇ ਆਗੂਆਂ ਦੀ ਆਓ ਭਗਤ ’ਚ ਲੱਗਿਆ ਹੈ ਤੇ ਆਜ਼ਾਦ ਉਮੀਦਵਾਰਾਂ ਦੀ ਗੱਲ ਨਹੀਂ ਸੁਣੀ ਜਾ ਰਹੀ। ਉਹ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਮਿਲਣਾ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਕਹਿ ਦਿੱਤਾ ਗਿਆ ਕਿ ਸੰਸਦ ਮੈਂਬਰ ਬਿੱਟੂ ਕਾਗਜ਼ ਭਰਨ ਲਈ ਅੰਦਰ ਬੈਠੇ ਹਨ। ਜ਼ਿਕਰਯੋਗ ਹੈ ਕਿ ਸਮਾਜ ਸੇਵੀ ਟੀਟੂ ਬਾਣੀਆ ਨੇ 9 ਮਈ ਨੂੰ ਬੈਂਡ ਵਾਜਿਆਂ ਤੇ ਢੋਲ ਢਮੱਕਿਆਂ ਨਾਲ ਕਾਗਜ਼ ਭਰੇ ਸਨ ਪਰ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੇ ਕਾਗਜ਼ ਰੱਦ ਹੋ ਗਏ ਹਨ ਜਿਸ ਕਰ ਕੇ ਉਹ ਅੱਜ ਮੁੜ ਕਾਗਜ਼ ਠੀਕ ਕਰਵਾਉਣ ਲਈ ਆਏ ਸਨ। ਉਹ ਚੋਣ ਕਮਿਸ਼ਨ ਨੂੰ ਇਸ ਦੀ ਸ਼ਿਕਾਇਤ ਕਰਨਗੇ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਬਦਲਣ ਦੀ ਮੰਗ ਕਰਨਗੇ।

Advertisement

Advertisement